ਗੁਰਦਾਸਪੁਰ, (ਵਿਨੋਦ, ਹਰਮਨਪ੍ਰੀਤ, ਦੀਪਕ)- ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀਆਂ ਹਦਾਇਤਾਂ ’ਤੇ ਰਮਨ ਕੋਛਡ਼ ਸਹਾਇਕ ਕਮਿਸ਼ਨਰ (ਜ) ਵੱਲੋਂ ਨਵੇਂ ਬਣੇ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰਾਂ ਦੀ ਚੈਕਿੰਗ ਕੀਤੀ ਗਈ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰੀ ਦਫਤਰਾਂ ਵਿਚ ਖੱਜਲ-ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦਫਤਰਾਂ ਵਿਚ ਲੇਟ-ਲਤੀਫੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਹਾਇਕ ਕਮਿਸ਼ਨਰ ਕੋਛਡ਼ ਵੱਲੋਂ ਸਵੇਰੇ 9.10 ਵਜੇ ਜ਼ਿਲਾ ਸਮਾਜਕ ਸੁਰੱਖਿਆ ਵਿਭਾਗ, ਤਹਿਸੀਲ ਦਫਤਰ, ਜ਼ਿਲਾ ਫੂਡ ਤੇ ਸਪਲਾਈ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਤੇ ਪ੍ਰਾਇਮਰੀ) ਤੇ ਜ਼ਿਲਾ ਖਜ਼ਾਨਾ ਵਿਭਾਗ ਆਦਿ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਵਿਭਾਗਾਂ ਦੇ ਕੁਝ ਕਰਮਚਾਰੀ ਸਮੇਂ-ਸਿਰ ਦਫਤਰ ਨਹੀਂ ਪਹੁੰਚੇ ਸਨ ਜਿਨ੍ਹਾਂ ਨੂੰ ਸਖਤ ਤਾਡ਼ਨਾ ਦੇ ਕੇ ਭਵਿੱਖ ਲਈ ਸਮੇਂ ਦੇ ਪਾਬੰਦ ਹੋਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਰਮਨ ਕੋਛਡ਼ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਆਦੇਸ਼ਾਂ ’ਤੇ ਇਹ ਛਾਪੇਮਾਰੀ ਕੀਤੀ ਗਈ ਹੈ ਅਤੇ ਭਵਿੱਖ ਵਿਚ ਵੀ ਅਜਿਹੀ ਛਾਪੇਮਾਰੀ ਵੱਖ-ਵੱਖ ਦਫਤਰਾਂ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਮਾਂਬੱਧ ਤੇ ਸੁਚਾਰੂ ਢੰਗ ਨਾਲ ਸੇਵਾਵਾਂ ਦਿਵਾਉਣ ਦੇ ਮਕਸਦ ਨਾਲ ਇਹ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪੁਲਸ ਥਾਣਾ ਸਿਟੀ ਵਿਖੇ ਡੇਂਗੂ ਦਾ ਲਾਰਵਾ ਮਿਲਿਆ
NEXT STORY