ਫ਼ਰੀਦਕੋਟ, (ਹਾਲੀ)- ਪੰਜਾਬ ਐਂਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਉਪਰੰਤ ਮੁੱਖ ਮੰਤਰੀ ਦੇ ਨਾਂ ਮੰਗ-ਪੱਤਰ ਭੇਜਿਆ। ਇਸ ਧਰਨੇ ਦੀ ਅਗਵਾਈ ਪੰਜਾਬ ਸਟੇਟ ਦੇ ਕਰਮਚਾਰੀ ਦਲ ਟੀ. ਐੱਸ. ਯੂ., ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ, ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਅਾਂ ਵੱਲੋਂ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਠੇਕੇਦਾਰੀ ਸਿਸਟਮ ’ਚ ਲੁੱਟ ਹੋ ਰਹੀ ਹੈ, ਨੌਜਵਾਨ ਅਰਧ-ਬੇਰੋਜ਼ਗਾਰੀ ਕਾਰਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਜਾਂ ਆਤਮ-ਹੱਤਿਆਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 11 ਅਗਸਤ ਨੂੰ ਮੋਤੀ ਮਹਿਲ ਘੇਰਿਆ ਜਾਵੇਗਾ, ਜਿਸ ਵਿਚ ਫ਼ਰੀਦਕੋਟ ਜ਼ਿਲੇ ’ਚੋਂ ਵੱਡਾ ਇਕੱਠ ਲਿਜਾਇਆ ਜਾਵੇਗਾ।
ਹਾਜ਼ਰੀਨ : ਹਰਚਰਨ ਸਿੰਘ ਸੰਧੂ, ਮਲਕੀਤ ਸਿੰਘ, ਬਲਰਾਜ ਸਿੰਘ ਸੇਖੋਂ ਸੀਨੀਅਰ ਮੀਤ ਪ੍ਰਧਾਨ, ਪ੍ਰੀਤਮ ਸਿੰਘ ਪਿੰਡੀ, ਹਰਪ੍ਰੀਤ ਸਿੰਘ ਟੀ. ਐੱਸ. ਯੂ., ਵੀਰਇੰਦਰਜੀਤ ਸਿੰਘ ਪੁਰੀ, ਜਸਮੇਲ ਸਿੰਘ, ਨਛੱਤਰ ਸਿੰਘ, ਗੁਰਇਕਬਾਲ ਸਿੰਘ, ਦਲਜੀਤ ਸਿੰਘ, ਤੇਜਿੰਦਰ ਕੌਰ ਮਾਨ, ਸੁਖਪਾਲ ਸਿੰਘ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ, ਅਮਰਨਾਥ, ਸੁਦੇਸ਼ ਕੁਮਾਰ, ਯਸ਼ਦੀਪ ਸਿੰਘ ਆਦਿ ਮੌਜੂਦ ਸਨ।
ਚੋਰੀ ਦੇ ਮੋਬਾਇਲ ਸਮੇਤ 3 ਕਾਬੂ
NEXT STORY