ਫਾਜ਼ਿਲਕਾ (ਨਾਗਪਾਲ, ਲੀਲਾਧਰ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਂਝਾ ਨਾ ਰਹਿਣ ਦੇਣ। ਡਿਪਟੀ ਕਮਿਸ਼ਨਰ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲੇ ਦੇ 5 ਬਲਾਕਾਂ ਦੇ 100 ਪਿੰਡਾਂ 'ਚ ਕੈਂਪ ਲਾਏ ਜਾਣਗੇ, ਜਿਸ ਦੌਰਾਨ ਕੀਤੇ ਜਾ ਚੁੱਕੇ ਸਰਵੇ ਦੌਰਾਨ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹੁਕਮ ਦਿੱਤੇ ਕਿ 10 ਜਨਵਰੀ 2018 ਤੱਕ 200 ਪਿੰਡਾਂ 'ਚ ਸਰਵੇ ਦਾ ਕੰਮ ਮੁਕੰਮਲ ਕਰ ਕੇ ਯੋਗ ਲਾਭਪਾਤਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ। ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲੇ ਦੇ 5 ਬਲਾਕਾਂ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈਆਂ ਸਰਵਰ ਅਤੇ ਅਰਨੀਵਾਲਾ ਦੇ 100 ਪਿੰਡਾਂ 'ਚ ਵੱਖ-ਵੱਖ ਵਿਭਾਗਾਂ ਵੱਲੋਂ ਸਰਵੇ ਕੀਤਾ ਗਿਆ ਹੈ। ਇਨ੍ਹਾਂ ਕੈਂਪਾਂ ਦੌਰਾਨ ਸਰਵੇ ਮੌਕੇ ਯੋਗ ਪਾਏ ਗਏ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ। ਇਸ ਤੋਂ ਇਲਾਵਾ ਜੋ ਯੋਗ ਵਿਅਕਤੀ ਸਰਵੇ ਦੌਰਾਨ ਕਿਸੇ ਕਾਰਨ ਵਾਂਝੇ ਰਹਿ ਗਏ ਹਨ, ਉਹ ਵੀ ਇਸ ਕੈਂਪ ਦੌਰਾਨ ਆ ਕੇ ਫਾਰਮ ਭਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਜ਼ਿਲਾ ਫੂਡ ਸਪਲਾਈ ਕੰਟਰੋਲਰ ਗੀਤੂ ਬਿਸ਼ੰਬੂ, ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਮੌਤ ਦਾ ਸੌਦਾਗਰ ਬਣ ਸੜਕਾਂ 'ਤੇ ਘੁੰਮਦੇ ਨੇ ਸਰੀਏ ਨਾਲ ਭਰੇ ਓਵਰਲੋਡਿਡ ਟਰੱਕ
NEXT STORY