ਹੁਸ਼ਿਆਰਪੁਰ (ਘੁੰਮਣ)- ਇਥੋਂ ਦੇ ਪਿੰਡ ਚੱਕ ਸਮਾਣਾ ਵਿਖੇ ਇਕ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਘਟਨਾ ਵਾਪਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਭਰ ’ਚ ਖੁੱਲ੍ਹੇ ਛੱਡੇ ਹੋਏ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਅਤੇ ਸਹੀ ਢੰਗ ਨਾਲ ਢਕਣ, ਉੱਪਰੋਂ ਬੰਦ ਕਰਨ ਲਈ ਸਬੰਧਤ ਵਿਭਾਗਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ। ਇਹ ਸਰਵੇਖਣ ਅਗਲੇ ਸੱਤ ਦਿਨਾਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਹੁਕਮਾਂ ਅਨੁਸਾਰ ਖੁੱਲ੍ਹੇ ਅਤੇ ਵੈਸੇ ਹੀ ਛੱਡੇ ਹੋਏ ਬੋਰਵੈੱਲ ਮਨੁੱਖੀ ਜੀਵਨ ਖ਼ਾਸ ਕਰਕੇ ਬੱਚਿਆਂ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਰੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐੱਮਜ਼), ਤਹਿਸੀਲਦਾਰਾਂ, ਬਲਾਕ ਵਿਕਾਸ ਅਧਿਕਾਰੀਆਂ (ਬੀ. ਡੀ. ਓਜ਼.), ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਸਮੇਤ ਆਪਣੇ-ਆਪਣੇ ਅਧਿਕਾਰ ਖੇਤਰਾਂ ’ਚ ਸਾਰੇ ਅਜਿਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ।
ਸਬੰਧਤ ਏਜੰਸੀਆਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਈਨ ਵਿਭਾਗ ਅਤੇ ਏਜੰਸੀਆਂ ਪੂਰੀ ਚੌਕਸੀ ਨਾਲ ਹਦਾਇਤਾਂ ਲਾਗੂ ਜਰਨ ਨੂੰ ਯਕੀਨੀ ਬਣਾਉਣ। ਇਸੇ ਤਰ੍ਹਾਂ, ਸ਼ਹਿਰੀ ਖੇਤਰਾਂ ’ਚ ਨਗਰ ਨਿਗਮ ਅਤੇ ਕੌਂਸਲਾਂ ਨੂੰ ਆਪਣੀ ਹਦੂਦ ਅੰਦਰ ਅਜਿਹੇ ਬੋਰਵੈੱਲਾਂ ਦਾ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਹੁਕਮ ਦੀ ਪਾਲਣਾ ’ਚ ਲਾਪ੍ਰਵਾਹੀ ਕਰਨ ਵਾਲਾ ਕੋਈ ਵੀ ਵਿਅਕਤੀ, ਏਜੰਸੀ ਜਾਂ ਵਿਭਾਗ ਆਫ਼ਤ ਪ੍ਰਬੰਧਨ ਐਕਟ, 2005 ਅਤੇ ਹੋਰ ਲਾਗੂ ਕਾਨੂੰਨਾਂ, ਹੁਕਮਾਂ ਅਨੁਸਾਰ ਸਜ਼ਾਯੋਗ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
NEXT STORY