ਕਪੂਰਥਲਾ (ਗੁਰਵਿੰਦਰ ਕੌਰ)— ਜ਼ਿਲਾ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲਾ ਕਪੂਰਥਲਾ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਤੇ ਹੋਰ ਵਿੱਦਿਅਕ ਅਦਾਰਿਆਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਨਿਸ਼ਚਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦਕਿ ਸਕੂਲ ਬੰਦ ਹੋਣ ਦਾ ਸਮਾਂ ਸਬੰਧਤ ਸਕੂਲਾਂ ਦੇ ਸ਼ਡਿਊਲ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਪਾਬੰਦੀ ਦੇ ਇਹ ਹੁਕਮ 13 ਜਨਵਰੀ, 2018 ਤੱਕ ਲਾਗੂ ਰਹਿਣਗੇ।
ਫੂਡ ਬ੍ਰਾਂਚ ਦੀ ਟੀਮ ਨੇ ਮੂੰਗਫਲੀ, ਰਿਓੜੀ ਅਤੇ ਗੱਚਕ ਦੇ ਭਰੇ ਸੈਂਪਲ
NEXT STORY