ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸ਼ਹਿਰ 'ਚ ਚੱਲ ਰਹੇ ਸੜਕ ਨਿਰਮਾਣ ਕਾਰਜਾਂ, ਉਨ੍ਹਾਂ ਦੀ ਮੌਜੂਦਾ ਸਥਿਤੀ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਇਜ਼ਾ ਲਿਆ।
ਇਸ ਮੌਕੇ ਸਰਕੂਲਰ ਰੋਡ ਸਮੇਤ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਕਾਰਜਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਅਧੀਨ ਸੜਕਾਂ ਦੀ ਨਿਯਮਿਤ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਦੌਰਾਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਸਬੰਧਿਤ ਵਿਭਾਗਾਂ ਨਾਲ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਂ ਲੋਕਾਂ ਨੂੰ ਆਉਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਸੜਕ ਨਿਰਮਾਣ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ ਨਾਲ ਤਪੇ ਬੱਚੇ
NEXT STORY