ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਵੇਲੇ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਚੱਜਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਚ ਕੋਈ ਵੀ ਕੁਤਾਹੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨਾਲ ਛੇੜਛਾੜ ਸਹਿਣ ਨਹੀਂ ਕੀਤੀ ਜਾਵੇਗੀ। ਇਸੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਅੱਜ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੇ ਫਰਜ਼ 'ਚ ਕੁਤਾਹੀ ਕਰਨ ਅਤੇ ਜ਼ਰੂਰੀ ਤੱਥ ਲੁਕਾਉਣ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਐਕਸਾਈਜ਼ ਵਿਭਾਗ ਵੱਲੋਂ ਠੇਕੇਦਾਰਾਂ 'ਤੇ ਛਾਪੇਮਾਰੀ, ਭਾਰੀ ਮਾਤਰਾ 'ਚ ਅੰਗਰੇਜ਼ੀ ਤੇ ਵਿਦੇਸ਼ੀ ਸ਼ਰਾਬ ਜ਼ਬਤ
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ 1970 ਦੀ ਘੋਰ ਉਲੰਘਣਾ ਕਰਦਿਆਂ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸ ਨੇ ਸਾਲ 2006 ਤੋਂ ਕੈਨੇਡਾ ਦੀ ਪੀ. ਆਰ. ਹਾਸਲ ਕੀਤੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ 29 ਜਨਵਰੀ 2019 ਨੂੰ ਦੋਸ਼ ਸਿੱਧ ਹੋ ਗਏ ਸਨ। ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਇਕ ਸੇਵਾਮੁਕਤ ਜੱਜ ਅਤੇ ਵਿਭਾਗ ਦੇ ਇਕ ਅਧਿਕਾਰੀ ਵੱਲੋਂ ਕੀਤੀ ਗਈ ਸੀ। ਉਕਤ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕਰਵਾਈ ਗਈ ਸੀ ਤੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਲ ਨਹੀਂ ਹੋਇਆ, ਜਿਸ ਦੇ ਮੱਦੇਨਜ਼ਰ ਇਸ ਅਧਿਕਾਰੀ ਨੂੰ ਅੱਜ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM ਮਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅੰਮ੍ਰਿਤਸਰ ਬੰਬ ਮਾਮਲੇ ’ਚ ਇਕ ਹੋਰ ਵਿਅਕਤੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
NEXT STORY