ਡੇਰਾ ਬਾਬਾ ਨਾਨਕ (ਵਤਨ) : ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 ਨਵੰਬਰ ਨੂੰ ਲਾਂਘੇ ਦੇ ਰਸਮੀ ਉਦਘਾਟਨ ਅਤੇ ਕਸਬੇ ਤੋਂ ਥੋੜੀ ਦੂਰ ਬੀ. ਐੱਸ. ਐੱਫ. ਦੇ ਸ਼ਿਕਾਰ ਹੈੱਡਕੁਆਰਟਰ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਨੂੰ ਲੈ ਕੇ ਕੇ ਸਮੁੱਚਾ ਇਲਾਕਾ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ ਹੈ। ਇਸ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਲਈ 5 ਹਜ਼ਾਰ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਡੇਰਾ ਬਾਬਾ ਨਾਨਕ ਤੋਂ ਬਟਾਲਾ ਰੋਡ ਦੇ ਬੀ. ਐੱਸ. ਐੱਫ. ਹੈੱਡਕੁਆਰਟਰ ਸ਼ਿਕਾਰ ਤੱਕ ਪੁਲਸ ਵਲੋਂ ਸਮੁੱਚੇ ਇਲਾਕੇ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਇਸ ਖੇਤਰ 'ਚ ਗੁੱਜਰਾਂ ਦੇ ਡੇਰਿਆਂ 'ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਅਧਿਕਾਰੀ ਬੀ. ਐੱਸ. ਐਫ. ਦੇ ਸ਼ਿਕਾਰ ਹੈੱਡਕਵਾਟਰ ਦੇ ਨਾਲ ਬਣੇ ਗੁੱਜਰਾਂ ਦੇ ਡੇਰਿਆਂ ਨੂੰ ਖੰਗਾਲ ਰਹੇ ਸਨ ਅਤੇ ਗੁੱਜਰਾਂ ਤੋਂ ਡੇਰਿਆਂ 'ਚ ਰਹਿੰਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪ੍ਰੌਹਣਿਆਂ ਸਬੰਧੀ ਜਾਣਕਾਰੀ ਇਕੱਠੀ ਕਰ ਰਹੇ ਸਨ। ਪੁਲਸ ਨੇ ਗੁੱਜਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਜਾਂ ਹੋਰ ਕੋਈ ਗੈਰ ਵਿਅਕਤੀ ਉਨ੍ਹਾਂ ਦੇ ਡੇਰੇ 'ਤੇ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ-ਨਾਲ ਪੁਲਸ ਵਲੋਂ ਇਸ ਮਾਰਗ 'ਤੇ ਸਥਿਤ ਹੋਰਨਾ ਲੋਕਾਂ ਦੇ ਘਰਾਂ 'ਚ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਕਿਰਾਏਦਾਰਾਂ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ
ਸੁਰੱਖਿਆ ਦੇ ਕੀਤੇ ਸ਼ਖਤ ਇੰਤਜਾਮ
ਦੂਸਰੇ ਪਾਸੇ ਪੁਲਸ ਵਲੋਂ ਕਰਤਾਰਪੁਰ ਸਾਹਿਬ ਮਾਰਗ 'ਤੇ ਵੀ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਵਾਹਨਾਂ ਨੂੰ ਇਥੋਂ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਅਤੇ ਕਰਤਾਰਪੁਰ ਮਾਰਗ ਦੇ ਦੋਵੇਂ ਪਾਸਿਉਂ ਪੁਲਸ ਵਲੋਂ ਛਾਣਬੀਣ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਗਏ ਹਨ। ਪੁਲਸ ਵਲੋਂ ਬੈਰੀਕੇਡ ਲਾ ਕੇ ਹਰ ਆਉਣ ਜਾਣ ਵਾਲੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਮਨਾਏ ਜਾਣ ਵਾਲੇ ਲੋਕ ਉਤਸਵ ਵਾਲੇ ਪੰਡਾਲ ਅਤੇ ਟੈਂਟ ਸਿਟੀ 'ਚ ਭਾਰੀ ਗਿਣਤੀ 'ਚ ਸੁਰੱਖਿਆ ਅਮਲਾ ਤਾਇਨਾਤ ਕਰ ਦਿੱਤਾ ਗਿਆ ਹੈ।
ਪਰਾਲੀ ਦੇ ਧੂੰਏਂ ਕਾਰਨ ਬਠਿੰਡਾ ਵਾਸੀ ਪਰੇਸ਼ਾਨ
NEXT STORY