ਡੇਰਾ ਬਾਬਾ ਨਾਨਕ (ਕੰਵਲਜੀਤ) : ਪਿੰਡ ਜੋੜੀਆਂ ਕਲਾਂ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਮੁਖਵਿੰਦਰ ਸਿੰਘ ਪੁੱਤਰ ਰਘਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਖਵਿੰਦਰ ਨੇ ਖੇਤੀਬਾੜੀ ਸਹਿਕਾਰੀ ਬੈਂਕ ਡੇਰਾ ਬਾਬਾ ਨਾਨਕ ਤੋਂ 2008 'ਚ 2 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ ਅਤੇ 50 ਹਜ਼ਾਰ ਰੁਪਏ ਦਾ ਕਰਜ਼ਾ ਕੋਆਪ੍ਰੇਟਿਵ ਬੈਂਕ ਤੋਂ ਲਿਆ ਸੀ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਰਾਤ 8 ਵਜੇ ਮੁਖਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇਕ ਲੜਕਾ ਪਰਮਿੰਦਰ ਸਿੰਘ (17) ਛੱਡ ਗਿਆ ਹੈ। ਸਮੂਹ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਦੀ ਹਾਜ਼ਰੀ 'ਚ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਮੁਖਵਿੰਦਰ ਸਿੰਘ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।
ਅਕਾਲੀ-ਭਾਜਪਾ ਆਗੂਆਂ ਨੇ ਲੁਧਿਆਣਾ ਨਗਰ ਨਿਗਮ ਨੂੰ ਜੜਿਆ ਤਾਲਾ (ਤਸਵੀਰਾਂ)
NEXT STORY