ਡੇਰਾ ਬਾਬਾ ਨਾਨਕ (ਅਮਰੀਕ ਟੁਰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਸੰਗਤਾਂ ਅੱਖੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ। 104 ਏਕੜ ਵਿਚ ਫੈਲੇ ਗੁਰਦੁਆਰਾ ਕੰਪਲੈਕਸ ਦੇ ਕੁੱਝ ਕੁ ਹਿੱਸੇ ਨੂੰ ਛੱਡ ਕੇ ਹੁਣ ਸਿਰਫ ਆਖਰੀ ਟੱਚ ਦੇਣ ਦਾ ਕੰਮ ਹੀ ਬਚਿਆ ਹੈ।

ਗੁਰਦੁਆਰਾ ਸਾਹਿਬ ਦੇ ਵਿਸਤਾਰੀਕਰਨ ਦੇ ਪਹਿਲੇ ਪੜਾਅ ਦੇ ਤਹਿਤ ਪਾਕਿਸਤਾਨ ਸਰਕਾਰ ਨੇ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਇਸ ਪ੍ਰੋਜੈਕਟ ਨੂੰ ਅੰਜਾਮ ਤਕ ਪਹੁੰਚਾਇਆ ਹੈ। 550ਵੇਂ ਪ੍ਰਕਾਸ਼ ਪੁਰਬ 'ਤੇ ਇਥੇ ਰੋਜ਼ਾਨਾ 5 ਹਜ਼ਾਰ ਭਾਰਤੀ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਲਈ ਆਉਣਗੇ। 9 ਨਵੰਬਰ ਦਾ ਦਿਨ ਨਾਨਕ ਨਾਮ ਲੇਵਾ ਸੰਗਤ ਲਈ ਇਤਿਹਾਸਕ ਹੋਣ ਜਾ ਰਿਹਾ ਹੈ, ਜਿਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ 10 ਨਵੰਬਰ ਨੂੰ ਸ਼ਰਧਾਲੂਆਂ ਦਾ ਪਹਿਲਾਂ ਜਥਾ ਸ੍ਰੀ ਕਰਤਾਪੁਰ ਸਾਹਿਬ ਵਿਖੇ ਨਤਮਸਤਕ ਹੋਵੇਗਾ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY