ਡੇਰਾ ਬਾਬਾ ਨਾਨਕ (ਵਤਨ) : ਅੱਜ ਭਾਰਤੀ ਰੇਲਵੇ ਵਲੋਂ ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਰੇਲਵੇ ਸਟੇਸ਼ਨ 'ਤੇ ਫ੍ਰੀ ਵਾਈ-ਫਾਈ ਦੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਰੇਲਵੇ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੋਂ ਬਾਅਦ ਸਰਹੱਦ ਨਾਲ ਲਗਦੇ ਇਸ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਗਿਣਤੀ ਯਕੀਨਨ ਵੱਧਣੀ ਹੈ ਅਤੇ ਇਸ ਨਾਲ ਯਾਤਰੀਆਂ ਨੂੰ ਵਧੀਆ ਇੰਟਰਨੈੱਟ ਦੀ ਸਹੂਲਤ ਮਿਲੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਇਨਟੀਗਰੇਟਿਡ ਚੈੱਕ ਪੋਸਟ 'ਤੇ 8 ਐੱਮ. ਬੀ. ਪੀ. ਐੱਸ. ਦੀ ਸਪੀਡ ਵਾਲੇ ਇੰਟਰਨੈੱਟ ਦੀ ਸਹੂਲਤ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਸਤਾਵੇਜ਼ ਦੀ ਚੈਕਿੰਗ 'ਚ ਭਾਰੀ ਸਹੂਲਤ ਮਿਲੇਗੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਦਰਸ਼ਕਾਂ ਨੂੰ ਪੀ. ਟੀ. ਸੀ. ਦਾ ਵੱਡਾ ਤੋਹਫਾ
NEXT STORY