ਡੇਰਾ ਬਾਬਾ ਨਾਨਕ (ਵਤਨ) : ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ 'ਚ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਲਾਂਘੇ ਲਈ ਅੱਜ ਸ਼ਰਧਾਲੂਆਂ ਦਾ ਦੂਜਾ ਜਥਾ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋਇਆ। ਸੂਤਰਾਂ ਮੁਤਾਬਕ ਦੂਜੇ ਦਿਨ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ 5000 ਸ਼ਰਧਾਲੂ ਦਰਸ਼ਨਾਂ ਲਈ ਨਹੀਂ ਜਾਣਗੇ ਕਿਉਂਕਿ ਫਿਲਹਾਲ 500 ਸ਼ਰਧਾਲੂਆਂ ਦੇ ਜਾਣ ਦਾ ਹੀ ਇੰਤਜ਼ਾਮ ਕੀਤਾ ਗਿਆ ਹੈ।
ਦੱਸ ਦੇਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਨੀਵਾਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਂਘੇ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਤੋਂ ਬਾਅਦ ਪੀ.ਐੱਮ. ਮੋਦੀ ਨੇ ਖਾਲਸਾਈ ਝੰਡਾ ਲਹਿਰਾ ਕੇ ਡੇਰਾ ਬਾਬਾ ਨਾਨਕ ਚੈੱਕਪੋਸਟ ਤੋਂ 550 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਕੀਤਾ। ਪੀ.ਐੱਮ. ਮੋਦੀ ਵਲੋਂ ਰਵਾਨਾ ਕੀਤੇ ਗਏ ਪਹਿਲੇ ਜਥੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਪੀ.ਐੱਮ. ਡਾਕਟਰ ਮਨਮੋਹਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਐੱਮ.ਪੀ. ਹਰਸਿਮਰਤ ਕੌਰ ਬਾਦਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ।
ਪਾਕਿਸਤਾਨ 'ਚ 'ਸਿੱਧੂ' ਨੇ ਖਾਮੋਸ਼ੀ ਤੋੜੀ, ਕਿਸੇ ਨੂੰ ਮਿੱਠੀ ਤੇ ਕਿਸੇ ਨੂੰ ਲੱਗੀ ਕੌੜੀ
NEXT STORY