ਡੇਰਾ ਬਾਬਾ ਨਾਨਕ (ਬਿਸ਼ੰਬਰ ਬਿੱਟੂ)— ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਦੋਵਾਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਵਿਚ ਬਣਾਏ ਜਾਣ ਵਾਲੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਵਿਚ ਸਰਕਾਰ ਵਲੋਂ ਇੰਟੀਗ੍ਰੇਟਡ ਚੈੱਕ ਪੋਸਟ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡਿਆ ਨੇ ਭਾਰਤ-ਪਾਕਿ ਜ਼ੀਰੋ ਲਾਈਨ ਤੋਂ ਕਰੀਬ 10 ਮੀਟਰ ਦੂਰੀ 'ਤੇ ਭਾਰਤੀ ਪਿੰਡ ਪੱਖੋ ਦੇ ਟਾਹਲੀ 'ਚ ਕਿਸਾਨ ਲੱਖਾ ਸਿੰਘ ਦੀ ਜ਼ਮੀਨ 'ਤੇ ਇਹ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀ, ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀ ਅਤੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਰਹੇ।
ਕਿਸਾਨ ਲੱਖਾ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਦੇ ਦਰਸ਼ਨਾਂ ਲਈ ਉਹ ਆਪਣੀ ਜ਼ਮੀਨ ਦੇ ਰਹੇ ਹਨ ਤਾਂ ਕਿ ਲੋਕ ਚੰਗੀ ਤਰ੍ਹਾਂ ਨਾਲ ਦਰਸ਼ਨ ਕਰ ਸਕਣ। ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੋਂ ਪਹਿਲਾਂ ਇਹ ਕੰਮ ਪੂਰਾ ਕੀਤਾ ਜਾਣਾ ਹੈ। ਅਸੀਂ ਜ਼ਮੀਨ ਐਕਵਾਇਰ ਕਰਵਾ ਕੇ ਕੰਮ ਸ਼ੁਰੂ ਕਰਵਾ ਦਿੱਤਾ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਇਤਰਾਜ ਜਤਾਇਆ ਹੈ ਉਨ੍ਹਾਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ। ਲੈਂਡ ਪੋਰਟ ਅਥਾਰਿਟੀ, ਬੀ.ਐੱਸ.ਐੱਫ. ਨੈਸ਼ਨਲ ਹਾਈਵੇ ਅਥਾਰਿਟੀ ਅਤੇ ਹੋਰ ਵਿਭਾਗਾਂ ਦੀ ਇਸ ਨੂੰ ਲੈ ਕੇ ਕੱਲ ਮੀਟਿੰਗ ਹੋਣ ਜਾ ਰਹੀ ਹੈ। ਕੁਲ 50 ਏਕੜ ਜ਼ਮੀਨ 'ਤੇ ਕੰਮ ਹੋਣਾ ਹੈ।
ਨੈਸ਼ਨਲ ਹਾਈਵੇ ਅਥਾਰਿਟੀ ਦੇ ਮੈਨੇਜਰ ਸੁਖਦੇਵ ਸਿੰਘ ਨੇ ਕਿਹਾ ਕਿ ਇੰਟੀਗ੍ਰੇਟਡ ਚੈੱਕ ਪੋਸਟ ਬਣਾਉਣ ਦੀ ਜ਼ਿੰਮੇਦਾਰੀ ਉਨ੍ਹਾਂ ਦੇ ਵਿਭਾਗ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਗੁਰਪੁਰਬ ਤੋਂ ਪਹਿਲਾਂ-ਪਹਿਲਾਂ ਕੰਮ ਪੂਰਾ ਕੀਤਾ ਜਾ ਸਕੇ।
ਪੁੱਤ ਬਣਿਆ ਕਪੁੱਤ, ਬੁੱਢੇ ਮਾਂ-ਬਾਪ ਨੂੰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼ (ਤਸਵੀਰਾਂ)
NEXT STORY