ਡੇਰਾ ਬਾਬਾ ਨਾਨਕ (ਗੁਰਪ੍ਰੀਤ ਚਾਵਲਾ) : ਕਰਤਾਰਪੁਰ ਕੋਰੀਡੋਰ ਖੁੱਲ੍ਹਣ ਦੀ ਖੁਸ਼ੀ ਦਾ ਪ੍ਰਸਿੱਧ ਨਾਟਕਕਾਰ ਕੇਵਲ ਧਾਲੀਵਾਲ ਨੇ ਆਪਣੇ ਸਾਰੇ ਕਲਾਕਾਰਾਂ ਨਾਲ ਮਿਲ ਕੇ ਵੱਖਰੇ ਢੰਗ ਨਾਲ ਇਜ਼ਹਾਰ ਕੀਤਾ। ਰੰਗਮੰਚ ਨਾਲ ਜੁੜੇ ਕਲਾਕਾਰਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਹਿਰਾਵੇ ਪਾ ਕੇ ਕਰਤਾਰਪੁਰ ਕੋਰੀਡੋਰ ਤੱਕ ਮਾਰਚ ਕੱਢਿਆ ਗਿਆ।
ਇਸ ਮੌਕੇ ਨਾਟਕਕਾਰ ਕੇਵਲ ਧਾਲੀਵਾਲ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬੇ ਨਾਨਕ ਨੇ ਮੇਹਰ ਕਰਦੇ ਹੋਏ ਆਪਣੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਜ਼ਰੂਰ ਪਹੁੰਚੇਗਾ।
72 ਸਾਲਾ ਤੋਂ ਵਿਛੜੇ ਗੁਰਧਾਮਾਂ ਦੀ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਖਾਲਸਾ ਜੀ ਨੂੰ ਬਕਸ਼ਣ ਦੀ ਕੀਤੀ ਅਰਦਾਸ ਪੂਰੀ ਹੋਣ ਦਾ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪ੍ਰਕਾਸ਼ ਦਿਹਾੜੇ 'ਤੇ ਠੇਕੇ ਤੇ ਮੀਟ ਦੀਆਂ ਦੁਕਾਨ ਬੰਦ ਰੱਖਣ ਦੀ ਮੰਗ
NEXT STORY