ਡੇਰਾ ਬਾਬਾ ਨਾਨਕ (ਵਤਨ) : ਪਾਕਿਸਤਾਨ 'ਚ ਸਥਿਤ ਅਤੇ ਭਾਰਤੀ ਸਰਹੱਦ ਤੇ ਸਾਢੇ ਕੁ ਚਾਰ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਦੋਹਾਂ ਸਰਕਾਰਾਂ ਵਲੋਂ 8 ਜਾਂ 9 ਨਵੰਬਰ ਨੂੰ ਲਾਂਘਾ ਖੋਲ੍ਹਣ ਦਾ ਕ੍ਰਮਵਾਰ ਐਲਾਨ ਕੀਤਾ ਜਾ ਚੁੱਕਾ ਹੈ। ਪਰ ਸੰਗਤਾਂ 'ਚ 70 ਸਾਲਾਂ ਤੋਂ ਵਿਛੜੇ ਗੁਰਧਾਮ ਦੇ ਦਰਸ਼ਨਾਂ ਦੀ ਤਾਂਘ ਨਜ਼ਰ ਆਉਂਦੀ ਦਿਖਾਈ ਦੇ ਰਹੀ ਹੈ ਅਤੇ ਸੰਗਤਾਂ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਵੱਡੀ ਗਿਣਤੀ 'ਚ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲਗਦੀ ਕੌਮਾਂਤਰੀ ਸਰਹੱਦ ਤੇ ਬਣੇ ਧੁੱਸੀ ਬੰਨ੍ਹ 'ਤੇ ਪਹੁੰਚ ਕੇ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਰਹੀਆਂ ਹਨ। ਭਾਰਤ ਸਰਕਾਰ ਵਲੋਂ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਵਾਲੇ ਪਾਸੇ ਇਸ ਲਾਂਘੇ ਦਾ ਉਦਘਾਟਨ ਕਰਨਾ ਹੈ ਜਦਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਵਲੋਂ ਲਾਂਘੇ ਖੋਲਣ ਦੌਰਾਨ ਪਾਸਪੋਰਟ ਅਤੇ 20 ਡਾਲਰ ਦੀ ਸ਼ਰਤ ਨਾਲ ਹਜ਼ਾਰਾਂ, ਲੱਖਾਂ ਹੀ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਫਿਲਹਾਲ ਵਾਂਝੇ ਰਹਿ ਜਾਣਗੇ, ਜਿਸ ਕਾਰਨ ਸੰਗਤਾਂ ਪਹਿਲਾਂ ਵਾਂਗ ਹੀ ਧੁੱਸੀ ਬੰਨ੍ਹ 'ਤੇ ਪਹੁੰਚ ਕੇ ਕਰਤਾਰਪੁਰ ਸਾਹਿਬ ਦੇ ਦੂਰਬੀਨ ਨਾਲ ਦਰਸ਼ਨ ਕਰ ਰਹੇ ਹਨ। ਪਾਕਿਸਤਾਨ ਸਰਕਾਰ ਵਲੋਂ ਲਾਂਘੇ ਸਬੰਧੀ ਕੀਤੇ ਗਏ ਕੰਮਾਂ ਨਾਲ ਹੁਣ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੂਰਬੀਨ ਤੋਂ ਬਗੈਰ ਵੀ ਸਾਫ ਦਿਖਾਈ ਦੇ ਜਾਂਦਾ ਹੈ ਅਤੇ ਸੰਗਤਾਂ ਆਪਣੇ ਇਸ ਗੁਰਧਾਮ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ਅਤੇ ਦੂਰ ਤੋਂ ਹੀ ਧਰਤੀ ਨੂੰ ਪ੍ਰਣਾਮ ਕਰਦੀਆਂ ਦਿਖਾਈ ਦਿੰਦੀਆਂ ਹਨ। ਲੈਂਡ ਪੋਰਟ ਅਥਾਰਟੀ ਵਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਜੋ ਸ਼ਰਧਾਲੂ ਪਾਸਪੋਰਟ ਜਾਂ ਫੀਸ ਕਾਰਨ ਪਾਕਿਸਤਾਨ ਜਾਣ ਤੋਂ ਅਸਮਰਥ ਹਨ, ਉਨ੍ਹਾਂ ਲਈ ਇਹ ਦਰਸ਼ਨ ਸਥੱਲ ਬਣਿਆ ਰਹੇਗਾ ਅਤੇ ਇਸ ਨੂੰ ਵਧੀਆ ਤਰੀਕੇ ਨਾਲ ਤਿਆਰ ਕਰਕੇ ਲਾਂਘਾ ਖੁੱਲ੍ਹਣ ਦੇ ਸਮੇਂ ਤੱਕ ਇਥੇ 10 ਤੋਂ 20 ਦੂਰਬੀਨਾਂ ਲਗਾ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਇਸ ਸਥਾਨ ਤੋਂ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।
ਮਜੀਠੀਆ ਅਤੇ ਮਨਪ੍ਰੀਤ ਇਆਲੀ ਖਿਲਾਫ ਜ਼ੀਰਾ ਨੇ ਕੱਢੀ ਰੱਜ ਕੇ ਭੜਾਸ (ਵੀਡੀਓ)
NEXT STORY