ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਜਿਸ ਇਤਿਹਾਸਕ ਅਸਥਾਨ ਵਿਖੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਸ੍ਰੀ ਖਡੂਰ ਸਾਹਿਬ ਵਾਲਿਆਂ ਵੱਲੋਂ ਲੰਗਰ ਹਾਲ, ਦੀਵਾਨ ਹਾਲ, ਸਰਾਵਾਂ ਤੇ ਸਰੋਵਰ ਦੀ ਕਾਰ ਸੇਵਾ ਕਰਵਾਈ ਗਈ ਸੀ, ’ਤੇ ਹੁਣ ਗੁਰਦੁਆਰਾ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦੀ ਸੇਵਾ ਕਰਵਾਈ ਗਈ ਹੈ। ਇਸ ਨਵੀਂ ਇਮਾਰਤ ਦੇ ਇਤਿਹਾਸਕ ਥੜਾ ਸਾਹਿਬ ਉਪਰ ਗੁਰੂ ਮਹਾਰਾਜ ਜੀ ਦਾ ਪ੍ਰਕਾਸ਼ ਕਰਨ ਲਈ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਅਰਦਾਸ ਕਰਨ ਉਪਰੰਤ ਸੋਨੇ ਦੀ ਇਕ ਬਹੁਤ ਸੁੰਦਰ ਪਾਲਕੀ ਸੁਸ਼ੋਭਿਤ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਇਸ ਸਬੰਧੀ ਬਾਬਾ ਸੇਵਾ ਸਿੰਘ ਜੀ ਨੇ ਦੱਸਿਆ ਕਿ ਗੁ. ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਬਣਾਈ ਗਈ ਨਵੀਂ ਇਮਾਰਤ ਅੰਦਰ ਇਤਿਹਾਸ ਥੜਾ ਸਾਹਿਬ ’ਤੇ ਸੋਨੇ ਦੀ ਸੁੰਦਰ ਪਾਲਕੀ ਸਜਾਈ ਗਈ ਹੈ। ਇਹ ਪਾਲਕੀ ਸਾਹਿਬ ਪਹਿਲਾ ਨਾਲੋਂ ਵੱਡੀ 8 ਬਾਈ 10 ਫੁੱਟ ਦੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੋਨੇ ਨਾਲ ਤਿਆਰ ਹੋਣ ਵਾਲੀ ਇਸ ਸੁੰਦਰ ਪਾਲਕੀ ’ਤੇ 4 ਕਲਸ਼ਾਂ ਉਪਰ 10 ਕਿਲੋ ਦੇ ਕਰੀਬ ਸੋਨਾ ਲੱਗਿਆ ਹੈ। ਇਸ ਤੋਂ ਪਹਿਲਾ ਸੋਨੇ ਦੀ ਪਾਲਕੀ ਦੀ ਸੇਵਾ 1827 ’ਚ ਸਿੱਖ ਰਾਜ ਵੇਲੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਰਕਾਰੀ ਖਜ਼ਾਨੇ ’ਚੋਂ ਕਰਵਾਈ ਗਈ ਸੀ, ਜਿਸ ਤੋਂ ਬਾਅਦ ਹੁਣ ਇਸ ਪਾਲਕੀ ਦੀ ਦੂਸਰੀ ਵਾਰ ਸੋਨੇ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾ ਗਈ ਹੈ। ਇਸ ਪਾਲਕੀ ਨੂੰ ਪੁਰਾਤਨ ਦਿੱਖ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਗੁ. ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦੇ ਉਦਘਾਟਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ 21 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 23 ਫਰਵਰੀ ਨੂੰ ਭੋਗ ਪੈਣ ਤੋਂ ਉਪਰੰਤ ਉਦਘਾਟਨੀ ਸਮਾਗਮ ਹੋਣਗੇ। ਇਸ ਮੌਕੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਬਾਬਾ ਜਗੀਰ ਸਿੰਘ ਹਰੂਵਾਲ, ਬਾਬਾ ਸਾਹਿਬ ਸਿੰਘ, ਬਾਬਾ ਬਿਸ਼ਨ ਸਿੰਘ, ਮਾ. ਚਰਨਜੀਤ ਸਿੰਘ ਬੇਦੀ, ਕਰਨੈਲ ਸਿੰਘ ਫੌਜੀ, ਬਾਬਾ ਕੁਲਜੀਤ ਸਿੰਘ, ਰਤਨ ਸਿੰਘ, ਦਰਸਨ ਸਿੰਘ ਤੇ ਅਮਰਜੀਤ ਸਿੰਘ ਬੰਬ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਲੁਧਿਆਣਾ ਅਦਾਲਤ 'ਚ ਦਰਜ ਹੋਇਆ ਮਾਮਲਾ
NEXT STORY