ਡੇਰਾ ਬਾਬਾ ਨਾਨਕ (ਵਤਨ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ ਤਾਂ ਕਿ ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ 'ਚ ਆਉਣ ਵਾਲੀ ਸੰਗਤ ਲਈ ਰਿਹਾਇਸ਼, ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾ ਸਕਣ। ਇਸ ਸਬੰਧੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਕਾਇਦਾ ਪਿੰਡਾਂ 'ਚ ਮੀਟਿੰਗਾਂ ਕਰ ਕੇ ਪਿੰਡਾਂ ਦੇ ਲੋਕਾਂ ਦੀਆਂ ਸੰਗਤਾਂ ਦੇ ਸਵਾਗਤ ਲਈ ਡਿਊਟੀਆਂ ਲਾ ਦਿੱਤੀਆਂ ਹਨ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਬਾਕਾਇਦਾ ਤੌਰ 'ਤੇ ਆਪਣੇ ਮੋਬਾਇਲ ਨੰਬਰ ਤੇ ਪਿੰਡਾਂ ਦੇ ਪਤੇ ਲਿਖ ਕੇ ਸੰਗਤ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੇ ਪਿੰਡ ਆ ਕੇ ਰੁਕ ਸਕਦੇ ਹਨ ਅਤੇ ਲੰਗਰ ਤੇ ਰਿਹਾਇਸ਼ ਦਾ ਆਨੰਦ ਮਾਣ ਸਕਦੇ ਹਨ।
ਇਸੇ ਤਹਿਤ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਸ਼ਾਹਪੁਰ ਗੋਰਾਇਆ ਵਲੋਂ ਖਾਲਸੇ ਦੇ ਰੰਗ ਵਿਚ ਸਵਾਗਤੀ ਬੋਰਡ ਬਣਾ ਕੇ ਸੰਗਤਾਂ ਨੂੰ ਜਿੱਥੇ ਸ਼ਤਾਬਦੀ ਸਮਾਗਮਾਂ ਦੀ ਵਧਾਈ ਦਿੱਤੀ ਹੈ, ਉਥੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧ ਵੀ ਕੀਤੇ ਹਨ।
ਆਈ.ਆਈ.ਟੀ. ਰੂਪਨਗਰ ਨੇ ਪਰਾਲੀ ਪ੍ਰਬੰਧਨ ਦਾ ਕੱਢਿਆ ਕੁਝ ਇਸ ਤਰ੍ਹਾਂ ਹਲ (ਵੀਡੀਓ)
NEXT STORY