ਡੇਰਾ ਬਾਬਾ ਨਾਨਕ (ਵਤਨ) : ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਇੰਝ ਲੱਗਦਾ ਸੀ ਕਿ ਸ਼ਾਇਦ ਤਣਾਅ ਦੇ ਚੱਲਦਿਆਂ ਇਸ ਐਤਵਾਰ ਸੰਗਤਾਂ ਦੀ ਗਿਣਤੀ ਕਾਫੀ ਘੱਟ ਜਾਵੇ ਪਰ ਅੱਜ ਵੀ ਸੰਗਤਾਂ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਉਤਸ਼ਾਹ ਬਰਕਰਾਰ ਦਿਖਾਈ ਦਿੱਤਾ। ਕਰਤਾਰਪੁਰ ਕੋਰੀਡੋਰ ਰਾਹੀਂ ਅੱਜ ਲਾਂਘਾ ਖੁੱਲ੍ਹਣ ਦੇ 58ਵੇਂ ਦਿਨ 948 ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਤੋਂ ਇਲਾਵਾ ਜਿਨ੍ਹਾਂ ਸੰਗਤਾਂ ਕੋਲ ਪਾਸਪੋਰਟ ਨਹੀਂ ਹਨ, ਉਨ੍ਹਾਂ ਭਾਰੀ ਠੰਡ ਦੇ ਬਾਵਜੂਦ ਵੱਡੀ ਗਿਣਤੀ 'ਚ ਸਰਹੱਦ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ 'ਤੇ ਪਹੁੰਚ ਕੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।
ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਦੀ ਸੰਗਤਾਂ ਵਲੋਂ ਸਖਤ ਨਿਖੇਧੀ ਕੀਤੀ ਗਈ ਅਤੇ ਅਜਿਹੇ ਮਾਮਲਿਆਂ ਨੂੰ ਬੈਠ ਕੇ ਹੱਲ ਕਰਨ ਦੀ ਗੱਲ ਕਹੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅਮਨ ਸ਼ਾਂਤੀ ਦਾ ਲਾਂਘਾ ਕਹਿ ਕੇ ਦੋਹਾਂ ਦੇਸ਼ਾਂ ਦਰਮਿਆਨ ਸ਼ਾਂਤੀ ਲਈ ਅਰਦਾਸ ਵੀ ਕੀਤੀ। ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਨੂੰ ਨਤਮਸਤਕ ਹੋਏ।
ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਢੀਂਡਸਾ, ਦੱਸਿਆ ਕਾਰਨ
NEXT STORY