ਡੇਰਾ ਬਾਬਾ ਨਾਨਕ (ਬਿਊਰੋ) - ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਐੱਸ.ਡੀ.ਐੱਮ ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਆਏ ਹੋਏ ਸਨ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਬਹੁਤ ਸਾਰੇ ਵਿਕਾਸ ਕਾਰਨ ਕਰਵਾਏ ਹਨ ਅਤੇ ਜੋ ਰਹਿ ਗਏ ਹਨ, ਉਨ੍ਹਾਂ ਨੂੰ ਉਹ ਚੋਣਾਂ ਤੋਂ ਬਾਅਦ ਪੂਰੇ ਕਰ ਦਿੱਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)
ਦੱਸ ਦੇਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਨਾਲ ਮੁਕਾਬਲਾ ਹੋਣ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ EVM ਤੇ VV ਪੈਟ ਲਿਜਾਣ ਵਾਲੇ ਵਾਹਨਾਂ ’ਤੇ GPS ਲਾਉਣ ਦੇ ਆਦੇਸ਼
NEXT STORY