ਡੇਰਾ ਬਾਬਾ ਨਾਨਕ (ਵਤਨ) - ਕਸਬੇ ਦੇ ਗੁਰੁਦਆਰਾ ਸ੍ਰੀ ਚੋਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਮਦ ’ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਡਿਆਲਾ ਸੈਣੀਆਂ ਤੋਂ 1 ਮਾਰਚ ਨੂੰ ਪੈਦਲ ਚੱਲ ਕੇ ਆਉਣ ਵਾਲਾ ਸੰਗ ਬੀਤੀ ਦੇਰ ਰਾਤ ਡੇਰਾ ਬਾਬਾ ਨਾਨਕ ਪਹੁੰਚਿਆ, ਜਿਥੇ ਇਲਾਕੇ ਅਤੇ ਕਸਬੇ ਦੀਆਂ ਸੰਗਤਾਂ ਨੇ ਸੰਗ ਦਾ ਭਰਪੂਰ ਸਵਾਗਤ ਕੀਤਾ। ਤੜਕਸਾਰ ਇਸ ਸੰਗ ਨੇ ਇਸ਼ਨਾਨ ਤੋਂ ਬਾਅਦ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਹੁੰਚ ਕੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕੀਤੇ ।
ਪੜ੍ਹੋ ਇਹ ਵੀ ਖ਼ਬਰ - ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ
ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਵੱਲੋਂ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਖੜੇ ਹੋ ਕੇ ਪਾਕਿ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਵੱਲੋਂ ਸਾਬਕਾ ਸਪੀਕਰ ਕਾਹਲੋਂ ਅਤੇ ਜਥੇ. ਅਮਰੀਕ ਸਿੰਘ ਖਲੀਲਪੁਰ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਖੁਸ਼ੀਆਂ : ਭੈਣ ਦਾ ਸੀ ਅੱਜ ਵਿਆਹ, ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
ਅੱਜ ਸੰਗਤਾਂ ਲਈ ਬਾਬਾ ਗੁਰਚਰਨ ਸਿੰਘ ਬੇਦੀ, ਬਾਬਾ ਜਗਦੀਪ ਸਿੰਘ ਬੇਦੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਲੰਗਰਾਂ ਦੇ ਵਿਸੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪੁਲਸ ਅਤੇ ਪ੍ਰਸਾਸ਼ਨ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਦਿਖਾਈ ਦਿੱਤੇ ਅਤੇ ਐੱਸ. ਐੱਚ. ਓ. ਅਨਿਲ ਪਵਾਰ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਦੀਵਾਨ ਨਿਰਵਿਘਨ ਚੱਲ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਪਾਖੰਡੀ ਬਾਬੇ ਨੇ ਆਸ਼ਰਮ 'ਚ ਬੁਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਖੇਤਾਂ 'ਚ ਸੁੱਟੀ ਲਾਸ਼
NEXT STORY