Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:54:21 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦਾ ਜਾਣੋ ਕੀ ਹੈ ਪਿਛੋਕੜ

MAJHA News Punjabi(ਮਾਝਾ)

ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦਾ ਜਾਣੋ ਕੀ ਹੈ ਪਿਛੋਕੜ

  • Edited By Shivani Bassan,
  • Updated: 02 Nov, 2024 06:10 PM
Gurdaspur
dera baba nanak congress candidate jitinder kaur randhawa
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ- ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ ਅਤੇ ਚੱਬੇਵਾਲ 'ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਿਆਸੀ ਜੰਗ ਕਾਫੀ ਦਿਲਚਸਪ ਹੋ ਗਈ ਹੈ। ਇਨ੍ਹਾਂ ਚਾਰੇ ਸੀਟਾਂ 'ਤੇ ਜ਼ਿਮਨੀ ਚੋਣ ਲਈ ਵੋਟਾਂ 13 ਨਵੰਬਰ 2024 ਨੂੰ ਪੈਣੀਆਂ ਹਨ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣੇ ਹਨ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦੀ ਆਖ਼ਰੀ ਤਰੀਕ 25 ਅਕਤੂਬਰ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਚਾਰ ਸੀਟਾਂ ਅਤੇ ਭਾਜਪਾ ਨੇ ਵੀ ਚਾਰ ਸੀਟਾਂ ਉੱਤੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਮੌਜੂਦਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਨੇ ਰਵੀ ਕਰਨ ਕਾਹਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਜਾਣੋ ਸੁਖਜਿੰਦਰ ਰੰਧਾਵਾ ਦੀ ਪਤੀ ਜਤਿੰਦਰ ਕੌਰ ਬਾਰੇ

ਕਾਂਗਰਸ ਦੇ ਸੁਖਜਿੰਦਰ ਰੰਧਾਵਾ 2002, 2012, 2017 ਅਤੇ 2022 'ਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹਿ ਚੁੱਕੇ ਅਤੇ 2024 ਦੀਆਂ ਲੋਕਾਂ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕੀਤੀ। ਹਲਕੇ ਵਿੱਚ ਪ੍ਰਚਾਰ ਦੌਰਾਨ ਜਤਿੰਦਰ ਕੌਰ ਅਕਸਰ ਸੁਖਜਿੰਦਰ ਰੰਧਾਵਾ ਦੇ ਨਾਲ ਦੇਖੇ ਗਏ ਹਨ। 58 ਸਾਲਾ ਜਤਿੰਦਰ ਕੌਰ ਨੇ ਗੁਰੂ ਨਾਨਕ ਕਾਲਜ ਮੁਕਤਸਰ ਤੋਂ ਗ੍ਰੈਜੂਏਸ਼ਨ ਕੀਤੀ ਹੋਈ ਹੈ। ਸੂਤਰਾਂ ਮੁਤਾਬਕ ਸੁਖਜਿੰਦਰ ਰੰਧਾਵਾ ਦੀ ਪਤਨੀ ਕੋਲ 37 ਲੱਖ 72 ਹਜ਼ਾਰ 877 ਰੁਪਏ ਦੀ ਚੱਲ ਜਾਇਦਾਦ ਅਤੇ  2 ਕਰੋੜ 10 ਲੱਖ ਰੁਪਏ ਦੀ ਅਚੱਲ ਜਾਇਦਾਦ ਹੈ। ਇਸੇ ਤਰ੍ਹਾਂ ਰੰਧਾਵਾ ਜੋੜਾ ਕਪਲ ਕੋਲ 7 ਕਰੋੜ 12 ਲੱਖ 53 ਹਜ਼ਾਰ 181 ਰੁਪਏ ਦੀ ਚੱਲ-ਅਚੱਲ ਜਾਇਦਾਦ ਹੈ। ਜਤਿੰਦਰ ਕੌਰ ਦੇ ਨਾਂ ਤੇ ਵੱਖ-ਵੱਖ ਬੈਂਕਾਂ ਦਾ 1 ਕਰੋੜ, 1 ਲੱਖ ਰੁਪਏ ਨੇ 97 ਹਜ਼ਾਰ 581 ਰੁਪਏ ਦਾ ਕਰਜ਼ਾ ਹੈ।

ਜਤਿੰਦਰ ਕੌਰ ਕੋਲ 68 ਹਜ਼ਾਰ 743.254 ਸੁਕੇਅਰ ਫੁੱਟ ਗੈਰ ਖੇਤੀ ਯੋਗ ਜ਼ਮੀਨ ਹੈ ਜੋ ਉਨ੍ਹਾਂ ਨੇ 2012 ਅਤੇ 2013 'ਚ 53 ਲੱਖ 64 ਹਜ਼ਾਰ 750 ਰੁਪਏ ਵਿੱਚ ਖਰੀਦੀ ਸੀ, ਜਿਸ ਦੀ ਮਾਰਕੀਟ ਕੀਮਤ ਹੁਣ 75 ਲੱਖ ਰੁਪਏ ਹੋ ਗਈ ਹੈ। ਅਕਤੂਬਰ 2023 'ਚ ਮੋਹਾਲੀ 'ਚ 1 ਕਰੋੜ 31 ਲੱਖ ਦਸ ਹਜ਼ਾਰ ਰੁਪਏ 'ਚ ਦੁਕਾਨ ਖਰੀਦੀ ਹੈ, ਜਿਸ ਦੀ ਬਾਜ਼ਾਰੀ ਕੀਮਤ ਹੁਣ 1 ਕਰੋੜ 35 ਲੱਖ ਰੁਪਏ ਹੈ। 

ਸੁਖਜਿੰਦਰ ਰੰਧਾਵਾ ਦਾ ਵੀ ਜਾਣੋ ਸਿਆਸੀਕਰਨ

ਦੱਸ ਦੇਈਏ ਸੁਖਜਿੰਦਰ ਸਿੰਘ ਰੰਧਾਵਾ ਦੀ  2012 ਅਤੇ 2017 ਵਿੱਚ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਗਏ। ਸੁਖਜਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਮੌਕੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਮੌਕੇ ਉਹ ਉਪ ਮੁੱਖ ਮੰਤਰੀ ਵੀ ਰਹੇ। ਉਹ  2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਦੋਂ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ ਤਾਂ ਉਸ ਮੌਕੇ ਵੀ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਵਿਚ ਚੋਣ ਜਿੱਤ ਗਏ ਵਿਧਾਇਕ ਚੁਣੇ ਗਏ ਅਤੇ ਇਸ ਮੌਕੇ ਵੀ ਡੇਰਾ ਬਾਬਾ ਨਾਨਕ ਦੇ ਵਿਧਾਇਕ ਹਨ। ਕਾਂਗਰਸ ਹਾਈਕਮਾਨ ਨੇ ਉਨਾਂ ਨੂੰ ਰਾਜਸਥਾਨ ਵਿਚ ਕਾਂਗਰਸੀ ਮਾਮਲਿਆਂ ਦਾ ਇੰਚਾਰਜ ਵੀ ਨਿਯੁਕਤ ਕੀਤਾ। ਰੰਧਾਵਾ ਵੱਖ ਵੱਖ ਸਮੇਂ ਦੌਰਾਨ ਆਪਣੇ ਸਿਆਸੀ ਵਿਰੋਧੀ ਅਕਾਲੀ ਦਲ ਖਿਲਾਫ ਤਿੱਖੀਆਂ ਅਤੇ ਤਲਖ ਟਿੱਪਣੀਆਂ ਕਰਦੇ ਰਹੇ ਸਨ ਅਤੇ ਪੰਜਾਬ ਅੰਦਰ ਨਸ਼ਾਖੋਰੀ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਬੰਦ ਕਰਨ ਲਈ ਫਰੰਟ ਲਾਈਨ 'ਤੇ ਲੜਾਈ ਵਿਚ ਵੀ ਮੋਹਰੀ ਰਹੇ। ਕਈ ਮੁਦਿੱਆਂ ਨੂੰ ਲੈ ਕੇ ਜਦੋਂ ਕਾਂਗਰਸ ਸਰਕਾਰ ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਆਗੂਆਂ ਦੇ ਮਤਭੇਦ ਹੋਏ ਤਾਂ ਉਸ ਮੌਕੇ ਵੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਸਟੈਂਡ ਲਿਆ। ਜਿਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੇ ਉਨ੍ਹਾਂ 'ਤੇ ਭਰੋਸਾ ਜਤਾ ਕੇ ਚੋਣ ਮੈਦਾਨ ਵਿਚ ਉਤਾਰਿਆ ਸੀ ਅਤੇ ਵੋਟਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿਚ ਫਤਵਾ ਦਿੱਤਾ ਹੈ।

  • background
  • Dera Baba Nanak
  • Congress candidate
  • Jitinder Kaur Randhawa
  • ਪਿਛੋਕੜ
  • ਡੇਰਾ ਬਾਬਾ ਨਾਨਕ
  • ਕਾਂਗਰਸੀ ਉਮੀਦਵਾਰ
  • ਜਤਿੰਦਰ ਕੌਰ ਰੰਧਾਵਾ

ਦੀਨਾਨਗਰ ਵਿਖੇ ਸਕੂਟਰੀ ਸਵਾਰ ਔਰਤ ਦੇ ਕੰਨ ਤੋਂ ਸੋਨੇ ਦੀ ਵਾਲੀ ਖੋਹ ਕੇ ਫਰਾਰ ਹੋਏ ਨੌਜਵਾਨ

NEXT STORY

Stories You May Like

  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ ਪਿਛੋਕੜ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • excellent oppo phone available at a low price
    4000 ਰੁਪਏ ਸਸਤਾ ਮਿਲ ਰਿਹਾ Oppo ਦਾ ਸ਼ਾਨਦਾਰ ਫੋਨ ! ਜਾਣੋ ਕੀ ਹੈ ਪੂਰੀ ਡੀਲ
  • amazing discount available on mivi  s first phone
    Mivi ਦੇ ਪਹਿਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਕੀ ਹੈ ਪੂਰੀ ਡੀਲ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • baba balbir singh   96 karori   sorrow over historic gurdwara sahib in pakistan
      ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ...
    • court proceedings in the case involving amritpal accelerate
      ਅੰਮ੍ਰਿਤਪਾਲ ਨਾਲ ਜੁੜੇ ਮਾਮਲੇ 'ਚ ਅਦਾਲਤੀ ਕਾਰਵਾਈ ਤੇਜ਼, 8 ਮੁਲਜ਼ਮਾਂ ਦੇ ਬਿਆਨ...
    • sarai amanat khan police recovered 1 5 kg of heroin and two drones
      ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +