ਡੇਰਾ ਬਾਬਾ ਨਾਨਕ (ਗੁਰਪ੍ਰੀਤ ਚਾਵਲਾ) : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ 'ਚ ਆਪਣੀ ਦਹਿਸ਼ਤ ਫੈਲਾਈ ਹੋਈ ਹੈ। ਇਸ ਦੇ ਚੱਲਦਿਆ ਸਾਵਧਾਨੀ ਵਰਤਦਿਆਂ ਭਾਰਤ ਸਰਕਾਰ ਨੇ ਐਡਵਾਇਜ਼ਰੀ ਜਾਰੀ ਕਰਦੇ ਹੋਏ ਰਾਜਸੀ ਅਤੇ ਰੋਜ਼ਗਾਰ ਵੀਜ਼ੇ ਛੱਡ ਕੇ ਬਾਕੀ ਸਾਰੇ ਵੀਜ਼ੇ ਮੁਅੱਤਲ ਕਰ ਦਿੱਤੇ ਹਨ। ਸੂਤਰਾਂ ਮੁਤਾਬਕ ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵਲੋਂ ਕਰਤਾਰਪੁਰ ਕੋਰੀਡੋਰ 'ਤੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ ਪਰ ਦੇਖਿਆ ਜਾ ਸਕਦਾ ਹੈ ਕਿ ਕੋਰੋਨਾ ਵਾਇਰਸ ਦੀ ਦਹਿਸ਼ਤ ਵੀ ਬਾਬੇ ਨਾਨਕ ਦੀ ਸੰਗਤ ਦਾ ਰਾਹ ਨਹੀਂ ਰੋਕ ਸਕੀ। ਕੋਰੀਡੋਰ ਜਰੀਏ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੇ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਆਮਦ 'ਚ ਕਮੀ ਜ਼ਰੂਰ ਦਿਖਾਈ ਦੇ ਰਹੀ ਹੈ ਪਰ ਸ਼ਰਧਾ ਅਜੇ ਵੀ ਬਰਕਰਾਰ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆ ਤੋਂ ਸ਼ਰਧਾਲੂਆ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।
ਇਸ ਸਬੰਧੀ ਜਦੋਂ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਉਨ੍ਹਾਂ ਦੇ ਮਨ 'ਚ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਮੁਸ਼ਕਿਲਾਂ ਨਾਲ ਗੁਰਦੁਆਰਾ ਸਾਹਿਬ ਰਸਤਾ ਖੁੱਲ੍ਹਿਆ ਹੈ ਤੇ ਹੁਣ ਇਹ ਕਿਸੇ ਕਾਰਨ ਕਰਕੇ ਵੀ ਬੰਦ ਨਹੀਂ ਹੋਣਾ ਚਾਹੀਦਾ।
ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਮਾਮਲੇ 'ਚ ਸਾਬਕਾ ਅਸਿਸਟੈਂਟ ਇੰਜੀਨੀਅਰ ਤੇ ਪਤਨੀ ਨੂੰ ਸਜ਼ਾ
NEXT STORY