ਡੇਰਾ ਬਾਬਾ ਨਾਨਕ : ਪਾਕਿਸਤਾਨ 'ਚ ਸਥਿਤ ਕਰਤਾਰਪੁਰ ਸਾਹਿਬ ਵਿਖੇ ਟਿਕ ਟਾਕ ਵੀਡੀਓ ਬਣਾਉਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਵਿਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਅੰਦਰ ਸਾਈਕਲ ਚਲਾ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਅੰਦਰ ਗੁੱਸੇ ਦੀ ਲਹਿਰ ਹੈ।
ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿ ਸਰਕਾਰ ਤੋਂ ਇਸ ਵੀਡੀਓ ਬਣਾਉਣ ਵਾਲੇ ਨੌਜਵਾਨਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਜੋ ਇਸ ਕਾਰਜ ਲਈ ਜ਼ਿੰਮੇਵਾਰ ਹਨ।
ਢੀਂਡਸਿਆਂ ਤੇ ਅਕਾਲੀਆਂ ਦੀ ਲੜਾਈ ਗੁਰੂ ਘਰਾਂ ਦੀਆਂ ਗੋਲਕਾਂ ਕਰਕੇ ਹੈ ਨਾ ਕਿ ਸਿਧਾਂਤਾਂ ਕਰਕੇ : ਭੱਠਲ
NEXT STORY