ਬਾਬਾ ਬਕਾਲਾ ਸਾਹਿਬ (ਰਾਕੇਸ਼) : ਹਾਲ ਹੀ ਨਿਯੁਕਤ ਕੀਤੇ ਗਏ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਬੇਟੇ ਕਰਨਬੀਰ ਸਿੰਘ ਨਾਲ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਲਗਭਗ 30 ਮਿੰਟ ਤੱਕ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ। ਇਥੇ ਇਹ ਵੀ ਦੱਸਣਯੋਗ ਹੈ ਕਿ ਅਜੇ 2 ਦਿਨ ਪਹਿਲਾਂ ਹੀ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਇਹ ਡੇਰਾ ਬਿਆਸ ਮੁਖੀ ਨਾਲ ਪਹਿਲੀ ਮੁਲਾਕਾਤ ਹੈ, ਜਿਸਨੂੰ ਕਿ ਸਿਆਸੀ ਤੌਰ 'ਤੇ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਭਲਾਈ ਦੀ ਕਾਮਨਾ ਕਰਦਿਆਂ ਡੇਰਾ ਬਿਆਸ ਮੁਖੀ ਤੋਂ ਮਾਰਗਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਹਾਲਾਂਕਿ ਭਾਜਪਾ ਪ੍ਰਧਾਨ ਦੀ ਮਿਲਣੀ ਮਹਿਜ਼ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
ਯਾਦ ਰਹੇ ਕਿ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਸਮੇਂ-ਸਮੇਂ ਸਿਰ ਦੇਸ਼ ਦੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਸੂਬਿਆਂ ਦੇ ਰਾਜਪਾਲ ਅਤੇ ਮੁੱਖ ਮੰਤਰੀ ਆਦਿ ਵੱਲੋਂ ਡੇਰਾ ਮੁਖੀ ਤੋਂ ਆਸ਼ੀਰਵਾਦ ਲੈਣ ਅਤੇ ਮੁਲਾਕਾਤ ਕਰਨ ਲਈ ਅਕਸਰ ਆਉਂਦੇ ਰਹਿੰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ
NEXT STORY