ਜਲੰਧਰ (ਵੈਬ ਡੈੱਸਕ, ਸੋਨੂੰ) : ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਸਵੇਰੇ ਜਲੰਧਰ ਪਹੁੰਚੇ। ਡੇਰਾ ਬਿਆਸ ਮੁਖੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੁਲਸ ਵੱਲੋਂ ਸੁਰੱਖਿਆ ਦਾ ਸਖ਼ਤ ਇੰਤਜ਼ਾਮ ਕੀਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ

ਦੂਜੇ ਪਾਸੇ ਜਿਵੇਂ ਹੀ ਡੇਰਾ ਬਿਆਸ ਦੀ ਸੰਗਤ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਜਲੰਧਰ ਫੇਰੀ ਬਾਰੇ ਪਤਾ ਲੱਗਾ ਤਾਂ ਵੱਡੀ ਗਿਣਤੀ ਸੰਗਤ ਡੇਰਾ ਮੁਖੀ ਦੇ ਦਰਸ਼ਨਾਂ ਲਈ ਪਹੁੰਚਣੀ ਸ਼ੁਰੂ ਹੋ ਗਈ। ਦੋਵਾਂ ਥਾਵਾਂ 'ਤੇ ਭਾਰੀ ਗਿਣਤੀ ਪਹੁੰਚੀ ਸੰਗਤ ਨੂੰ ਪੁਲਸ ਨੇ ਸ਼ਾਂਤੀ ਨਾਲ ਦਰਸ਼ਨ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਸ 'ਚ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਪੂਰੀ ਸੂਚੀ



ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ
NEXT STORY