ਬਿਆਸ : ਡੇਰਾ ਰਾਧਾ ਸੁਆਮੀ ਬਿਆਸ ਦੇ ਸ਼ਰਧਾਲੂਆਂ ਲਈ ਮਹੱਤਵਪੂਰਨ ਖ਼ਬਰ ਹੈ। ਦਰਅਸਲ, ਜਿਹੜੀ ਐੱਨ. ਆਰ. ਆਈ. ਸੰਗਤ ਜੋ ਨਾਮਦਾਨ ਦੀ ਇਛੁੱਕ ਹੈ, ਉਨ੍ਹਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 7 ਫਰਵਰੀ, ਸ਼ੁੱਕਰਵਾਰ ਨੂੰ ਡੇਰਾ ਬਿਆਸ ਵਿਖੇ ਹੋਵੇਗੀ। ਸਾਰੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਸਮੇਂ ਸਿਰ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਸਤਿਸੰਗ ਦਾ ਹਿੱਸਾ ਬਣਨ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿਚ ਹੋਣ ਵਾਲੇ ਭੰਡਾਰਿਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿਚ ਪਹਿਲਾ ਭੰਡਾਰਾ 9 ਫਰਵਰੀ, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਜਦਕਿ ਦੂਜਾ ਭੰਡਾਰਾ 16 ਫਰਵਰੀ ਦਿਨ ਐਤਵਾਰ ਨੂੰ ਹੋਵੇਗਾ। ਤੀਜਾ ਭੰਡਾਰਾ 23 ਫਰਵਰੀ ਦਿਨ ਐਤਵਾਰ ਸਵੇਰੇ 10 ਵਜੇ ਹੋਵੇਗਾ।
ਇਹ ਵੀ ਪੜ੍ਹੋ : ਕੁਦਰਤ ਦਾ ਕਰਿਸ਼ਮਾ... ਪਿੰਡ ਰਿਉਂਦ ਕਲਾਂ ਦੇ ਅਰਮਾਨ ਨਾਲ ਹੋਏ ਚਮਤਕਾਰ ਬਾਰੇ ਸੁਣ ਰਹਿ ਜਾਓਗੇ ਹੈਰਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੇਰਾ ਬਿਆਸ ਵਿਚ ਵੀ.ਆਈ.ਪੀ ਕਲਚਰ ਖ਼ਤਮ ਕੀਤਾ ਜਾ ਚੁੱਕਾ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਨੇ ਆਪਣੇ ਡੇਰੇ ਵਿਚ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ। ਇਸ ਕਦਮ ਦਾ ਉਦੇਸ਼ ਸੰਗਤ ਵਿਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਫੈਸਲੇ ਤੋਂ ਬਾਅਦ ਸਤਿਸੰਗ ਦੌਰਾਨ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਥਾਂ ਬੈਠਣਗੇ। ਇਸ ਫ਼ੈਸਲੇ ਨਾਲ ਏਕਤਾ ਅਤੇ ਬਰਾਬਰੀ ਦੀ ਭਾਵਨਾ ਨੂੰ ਉਤਸ਼ਾਹ ਮਿਲੇਗਾ ਅਤੇ ਸੰਗਤਾਂ ਨੇ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋਣ ਜਾ ਰਹੀ ਵੱਡੀ ਕਾਰਵਾਈ, ਤਿਆਰ ਕੀਤੀ ਗਈ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਡ-ਖੇਡ 'ਚ ਵੱਡਾ ਕਾਂਡ ਕਰ ਬੈਠਾ ਮਾਸੂਮ! ਪਰਿਵਾਰ ਦੇ ਸੁੱਕੇ ਸਾਹ, ਲਿਜਾਣਾ ਪਿਆ ਹਸਪਤਾਲ
NEXT STORY