ਅੰਮ੍ਰਿਤਸਰ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦੇਸ਼ ਭਰ ਦੇ ਕਈ ਵੱਡੇ ਆਗੂ ਡੇਰਾ ਬਿਆਸ ਪਹੁੰਚਦੇ ਰਹਿੰਦੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਡੇਰਾ ਬਿਆਸ ਨਤਮਸਤਕ ਹੋਣ ਪਹੁੰਚਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ
NEXT STORY