ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )- ਜਲੰਧਰ ਵਿਖੇ ਸਤਿਸੰਗ ਘਰਾਂ ਵਿਚ ਚੱਲ ਰਹੀ ਹੜ੍ਹ ਪੀੜਤਾਂ ਦੀ ਸੇਵਾ ਦਾ ਜਾਇਜ਼ਾ ਲੈਣ ਮਗਰੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਰੋਡ 'ਤੇ ਬਣੇ ਸਤਿਸੰਗ ਘਰ ਵਿਚ ਪਹੁੰਚੇ। ਹਲਕਾ ਸ਼ਾਹਕੋਟ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅਤੇ ਹੋਰ ਪਿੰਡਾਂ ਵਿਚ ਹੜ੍ਹ ਨਾਲ ਹੋਏ ਨੁਕਸਾਨ ਕਾਰਨ ਬਾਬਾ ਜੀ ਇਥੇ ਪੁੱਜੇ ਅਤੇ ਆਪਣੇ ਸਮੂਹ ਪੈਰੋਕਾਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ।ਸੁਲਤਾਨਪੁਰ ਲੋਧੀ ਪੁੱਜਣ 'ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਿੱਘਾ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਕੀਤਾ ਵੱਡਾ ਐਲਾਨ

ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖ਼ੁਦ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਜਾ ਰਹੀ ਸੇਵਾ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੇ ਕਈ ਸਤਿਸੰਗ ਭਵਨਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡਣ ਲਈ ਰਾਹਤ ਸਮੱਗਰੀ ਪੈਕ ਕੀਤੀ ਜਾ ਰਹੀ ਹੈ। ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਉਨ੍ਹਾਂ ਆਪਣੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਦਰਸ਼ਨ ਦਿੱਤੇ। ਉਨ੍ਹਾਂ ਪ੍ਰਸ਼ਾਸਨ ਵੱਲੋਂ ਆ ਰਹੀ ਮੰਗ ਸਬੰਧੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਮਾਮਲੇ 'ਚ ਸਟਾਫ਼ ਤੇ PA ਦਾ ਬਿਆਨ ਆਇਆ ਸਾਹਮਣੇ, ਹੋਏ ਅਹਿਮ ਖ਼ੁਲਾਸੇ
ਬੀਤੀ ਰਾਤ ਤੋਂ ਹੀ ਉਨ੍ਹਾਂ ਨੇ ਪੈਰੋਕਾਰਾਂ ਵੱਲੋਂ ਸੁਲਤਾਨਪੁਰ ਲੋਧੀ ਦੀਆਂ ਜਿਨ੍ਹਾਂ ਸੜਕਾਂ ਤੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਗੱਡੀਆਂ ਲੰਘਣੀਆਂ ਸਨ, ਉਨ੍ਹਾਂ ਦੇ ਖੱਡੇ ਪੂਰਨ ਅਤੇ ਪੱਧਰਾ ਕਰਨ ਦੀ ਸੇਵਾ ਕੀਤੀ ਗਈ ਸੀ। ਸਤਿਸੰਗ ਘਰ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਕੁਦਰਤੀ ਆਫ਼ਤ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਹੜ੍ਹ ਦੀ ਕੁਦਰਤੀ ਕਰੂਪੀ ਸਮੇਂ ਸਾਨੂੰ ਸਾਰਿਆਂ ਨੂੰ ਮਿਲ ਕੇ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਤੁਹਾਨੂੰ ਸੇਵਾ ਲਈ ਬੁਲਾਇਆ ਜਾਂਦਾ ਹੈ, ਇਥੋਂ ਕਿਤੇ ਵੀ ਜੇਕਰ ਤੁਹਾਨੂੰ ਲੱਗਦਾ ਹੈ ਕਿ ਨੇੜਲੇ ਖੇਤਰ ਵਿੱਚ ਸੇਵਾ ਦੀ ਲੋੜ ਹੈ ਤਾਂ ਉੱਥੇ ਜਾਓ ਅਤੇ ਨਿਰਸਵਾਰਥ ਸੇਵਾ ਕਰੋ। ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ ਨੇ ਵੀ ਉਨ੍ਹਾਂ ਨਾਲ ਡਟ ਕੇ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਕੁੜੀ ਨੇ ਲਾਇਆ ਮੌਤ ਨੂੰ ਗਲੇ, ਇਸ ਹਾਲ 'ਚ ਲਾਸ਼ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ’ਤੇ ਫਾਇਰ ਕਰਨ ਵਾਲੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ
NEXT STORY