ਜਲੰਧਰ (ਵੈੱਬ ਡੈਸਕ, ਸੋਨੂੰ, ਗੁਲਸ਼ਨ)- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਸਾਬਕਾ ਐੱਮ. ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ।

ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਦੇ ਮਾਡਲ ਟਾਊਨ ਵਿਚ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿੱਚੀ ਕੇਪੀ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਜਿਵੇਂ ਹੀ ਪੁੱਤਰ ਦੀ ਮੌਤ ਹੋਣ ਦਾ ਪਰਿਵਾਰ ਨੂੰ ਪਤਾ ਲੱਗਾ ਤਾਂ ਸੋਗ ਦੀ ਲਹਿਰ ਦੌੜ ਪਈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਮਹਿੰਦਰ ਸਿੰਘ ਕੇਪੀ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ! ਪਿੰਡਾਂ 'ਚ ਮਤੇ ਪਾਸ ਕਰਕੇ ਲਏ ਗਏ ਵੱਡੇ ਫ਼ੈਸਲੇ

ਇਥੇ ਇਹ ਵੀ ਦੱਸਣਯੋਗ ਹੈ ਕਿ ਮਾਡਲ ਟਾਊਨ ’ਚ ਮਾਤਾ ਰਾਣੀ ਚੌਂਕ ਨੇੜੇ ਬੀਤੇ ਦਿਨੀਂ ਕੈਫੇ ਡਬਲਸ਼ਾਟ ਦੇ ਬਾਹਰ ਇਕ ਤੇਜ਼ ਰਫ਼ਤਾਰ ਕ੍ਰੇਟਾ ਅਤੇ ਗ੍ਰੈਂਡ ਵਿਟਾਰਾ ਵਿਚਕਾਰ ਹੋਈ ਟੱਕਰ ਦੌਰਾਨ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ 36 ਸਾਲਾ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਮੌਤ ਦੇ ਮਾਮਲੇ ਵਿਚ ਪੁਲਸ ਨੇ ਐਤਵਾਰ ਸਵੇਰੇ ਜੀ. ਟੀ. ਬੀ. ਨਗਰ ਦੇ ਰਹਿਣ ਵਾਲੇ ਕ੍ਰੇਟਾ ਕਾਰ ਦੇ ਮਾਲਕ ਅਤੇ ਮੁਲਜ਼ਮ ਗੁਰਸ਼ਰਨ ਸਿੰਘ ਪ੍ਰਿੰਸ ਦੀ ਕਾਰ ਨੂੰ ਉਸ ਦੇ ਘਰੋਂ ਬਰਾਮਦ ਕਰ ਲਿਆ ਜਦੋਂਕਿ ਪਹਿਲਾਂ ਮੁਲਜ਼ਮ ਪ੍ਰਿੰਸ ਕਾਰ ਨੂੰ ਗੁਰਦੁਆਰਾ ਜੀ. ਟੀ. ਬੀ. ਨਗਰ ਦੇ ਬੇਸਮੈਂਟ ਵਿਚ ਬਣੀ ਪਾਰਕਿੰਗ ਵਿਚ ਛੱਡ ਗਿਆ ਸੀ। ਇਸ ਤੋਂ ਬਾਅਦ ਕੋਈ ਹੋਰ ਵਿਅਕਤੀ ਕਾਰ ਵਾਪਸ ਲੈ ਗਿਆ। ਇਸ ਤੋਂ ਬਾਅਦ ਮੁਲਜ਼ਮ ਪ੍ਰਿੰਸ ਆਪਣੇ ਪਰਿਵਾਰ ਸਮੇਤ ਫਰਾਰ ਹੋ ਗਿਆ। ਫਿਲਹਾਲ ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਪ੍ਰਿੰਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਦਾ ਸੇਵਨ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY