ਜਲੰਧਰ (ਵੈੱਬ ਡੈਸਕ)- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇਕ ਵਾਰ ਫਿਰ ਲੋਕਾਂ ਦੀ ਮਦਦ ਲਈ ਹੱਥ ਵਧਾਏ ਹਨ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਜੰਮੂ-ਕਸ਼ਮੀਰ ਤੋਂ ਇਲਾਵਾ ਰਾਜਸਥਾਨ ਅਤੇ ਪੰਜਾਬ ਦੇ ਸਾਰੇ ਸਤਿਸੰਗ ਘਰਾਂ ਦੇ ਦਰਵਾਜ਼ੇ ਜੰਗ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਬਸਤੀ ਦਾਨਿਸ਼ਮੰਦਾ 'ਚ ਡਰੋਨ ਹਮਲੇ ਦੀ ਵਾਇਰਲ ਖ਼ਬਰ ਦਾ ਸਾਹਮਣੇ ਆਇਆ ਸੱਚ
ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਸਤਿਸੰਗ ਘਰਾਂ ਵਿੱਚ ਆ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਉੱਥੇ ਰਿਹਾਇਸ਼ ਅਤੇ ਖਾਣ-ਪੀਣ ਸਹੂਲਤਾਂ ਵੀ ਮਿਲ ਰਹੀਆਂ ਹਨ। ਸਰਹੱਦੀ ਖੇਤਰਾਂ ਵਿਚ ਸਤਿਸੰਗ ਘਰਾਂ ਵਿਚ ਜਨਤਾ ਲਈ ਲੰਗਰ ਚੱਲ ਰਹੇ ਹਨ। ਇਹ ਅਧਿਆਤਮਿਕ ਕੇਂਦਰ ਸਥਾਨਕ ਭਾਈਚਾਰਿਆਂ ਅਤੇ ਸੈਲਾਨੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲੰਗਰ ਵੀ ਪਰੋਸ ਰਹੇ ਹਨ। ਇਸ ਦੀ ਸ਼ੁਰੂਆਤ ਜੰਮੂ ਦੇ ਰਾਧਾ ਸੁਆਮੀ ਸਤਿਸੰਗ ਘਰ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਹੋ ਰਹੇ ਲਗਾਤਾਰ ਧਮਾਕੇ, Red Alert ਜਾਰੀ, DC ਨੇ ਲੋਕਾਂ ਨੂੰ ਕੀਤੀ ਮੁੜ ਅਪੀਲ
ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਅਮਰ ਅਬਦੁੱਲਾ ਅਤੇ ਕੈਬਨਿਟ ਮੰਤਰੀ ਸਤੀਸ਼ ਸ਼ਰਮਾ ਨੇ ਵੀ ਸਤਿਸੰਗ ਘਰ ਦਾ ਦੌਰਾ ਕੀਤਾ ਅਤੇ ਸ਼ਰਨਾਰਥੀਆਂ ਨਾਲ ਮੁਲਾਕਾਤ ਕੀਤੀ। ਇਹ ਪਹਿਲਕਦਮੀ ਇਕ ਮਹੱਤਵਪੂਰਨ ਸਮੇਂ ‘ਤੇ ਆਈ ਹੈ, ਜੋ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਸੰਬੋਧਿਤ ਕਰਦੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਹੱਦੀ ਖੇਤਰਾਂ 'ਚ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਦਿਲਾਸਾ, ਹਮਦਰਦੀ ਅਤੇ ਰੋਜ਼ੀ-ਰੋਟੀ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਆਦਮਪੁਰ ਏਅਰਪੋਰਟ ਨੇੜੇ ਬੰਬਾਰੀ ਦੀ ਕੋਸ਼ਿਸ਼, ਧਮਾਕਿਆਂ ਨਾਲ ਦਹਿਲਿਆ ਇਲਾਕਾ
ਭੋਜਨ ਅਤੇ ਆਸਰਾ ਦੇ ਕੇ ਡੇਰਾ ਬਿਆਸ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਮੁੱਢਲੀਆਂ ਜ਼ਰੂਰਤਾਂ ਤੋਂ ਬਿਨਾਂ ਨਾ ਰਹੇ। ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਦੌਰਾਨ ਵੀ ਡੇਰਾ ਬਿਆਸ ਨੇ ਦੇਸ਼ ਭਰ ਵਿੱਚ ਸਥਿਤ ਸਤਿਸੰਗ ਘਰਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ ਅਤੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਮੁਫ਼ਤ ਲੰਗਰ ਛਕਾਇਆ ਸੀ।

ਇਹ ਵੀ ਪੜ੍ਹੋ: ਜਲੰਧਰ ਗਰਾਊਂਡ ਜ਼ੀਰੋ 'ਤੇ ਪਹੁੰਚਿਆ 'ਜਗ ਬਾਣੀ' ਦਾ ਪੱਤਰਕਾਰ, ਵੇਖੋ ਡਿੱਗੇ ਡਰੋਨ ਦੀਆਂ ਤਸਵੀਰਾਂ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗ ਦੇ ਮਾਹੌਲ 'ਚ ਪੰਜਾਬ ਅੰਦਰ ਬੱਸਾਂ ਹੋਈਆਂ ਬੰਦ! ਸਫ਼ਰ ਕਰਨ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ (ਵੀਡੀਓ)
NEXT STORY