ਬਠਿੰਡਾ : ਭਗਤਾ ਭਾਈਕਾ ਵਿਚ ਸ਼ੁੱਕਰਵਾਰ ਨੂੰ ਹੋਏ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੇ ਮਾਮਲੇ 'ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਐਕਸ਼ਨ 'ਚ ਆ ਗਈ ਹੈ। ਜਿਸ ਦੇ ਚੱਲਦੇ ਸੋਮਵਾਰ ਨੂੰ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਬਠਿੰਡਾ ਗੈਸਟ ਹਾਊਸ 'ਚ ਪਹੁੰਚ ਕੇ ਪੁਲਸ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਕੀਤੀ। ਲਗਭਗ 4 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਡੀ. ਜੀ. ਪੀ. ਦਿਨਕਰ ਗੁਪਤਾ ਅਤੇ ਏ. ਡੀ. ਜੀ. ਪੀ. ਲਾ ਐਂਡ ਆਰਡਰ ਬਠਿੰਡਾ ਤੋਂ ਰਵਾਨਾ ਹੋ ਗਏ। ਇਸ ਦੌਰਾਨ ਦੋਵਾਂ ਅਫ਼ਸਰਾਂ ਵਲੋਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਫਿਲਹਾਲ ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਦਿਲ ਕੰਬਾਊ ਵਾਰਦਾਤ, ਪਤੀ-ਪਤਨੀ ਤੇ ਧੀ ਦਾ ਸਿਰ 'ਚ ਗੋਲ਼ੀਆਂ ਮਾਰ ਕੇ ਕਤਲ
ਸ਼ੁੱਕਰਵਾਰ ਨੂੰ ਹੋਇਆ ਸੀ ਡੇਰਾ ਪ੍ਰੇਮੀ ਦਾ ਕਤਲ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਉਸ ਵੇਲੇ ਮਨੋਹਰ ਲਾਲ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਦੁਕਾਨ ਵਿਚ ਬੈਠੇ ਸਨ। ਇਸ ਦੌਰਾਨ ਦੁਕਾਨ ਵਿਚ ਲੱਗੇ ਸੀ. ਸੀ.ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਦੋ ਹਮਲਾਵਰ ਦੁਕਾਨ 'ਚ ਆਏ ਅਤੇ ਇਕ ਨੌਜਵਾਨ ਦੋਵੇਂ ਹੱਥਾਂ ਵਿਚ ਬੰਦੂਕ ਲੈ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੰਦਾ ਹੈ। ਉਧਰ ਡੇਰਾ ਪ੍ਰੇਮੀ ਦੀ ਮੌਤ ਦੇ ਤਿੰਨ ਬਾਅਦ ਵੀ ਪਰਿਵਾਰ ਵਲੋਂ ਸਸਕਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਅਤੇ ਡੇਰਾ ਪ੍ਰੇਮੀਆਂ ਦਾ ਆਖਣਾ ਹੈ ਕਿ ਜਦੋਂ ਤਕ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ ਉਦੋਂ ਤਕ ਮਨੋਹਰ ਲਾਲ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਨੇ ਫੇਸਬੁੱਕ 'ਤੇ ਆਖੀ ਵੱਡੀ ਗੱਲ
ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
NEXT STORY