ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਦੋ ਦਿਨ ਪਹਿਲਾਂ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ ਵਿਖੇ ਤਿੰਨ ਡੇਰਾ ਪ੍ਰੇਮੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਕਥਾ ਕਰ ਰਹੇ ਕਥਾਵਾਚਕ ਨੂੰ ਮਾੜੀ ਸ਼ਬਦਾਵਲੀ ਬੋਲਣ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ ਪ੍ਰਦੀਪ ਕੁਮਾਰ, ਜਗਜੀਤ ਸਿੰਘ ਅਤੇ ਮੋਹਨ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਦੋ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਜਗਸੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਨ੍ਹਾਂ ਦਾ ਤੀਸਰਾ ਸਾਥੀ ਮੋਹਨ ਸਿੰਘ ਫਰਾਰ ਹੈ।
ਦੱਸਿਆ ਜਾ ਰਿਹਾ ਹੈ ਕਿ ਮੋਹਨ ਸਿੰਘ ਜੋ ਕਿ ਪਿਛਲੇ ਸਮੇਂ ਵਿਚ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵੱਲੋਂ ਡੇਰਾ ਮੁਖੀ ਨੂੰ ਸਜ਼ਾ ਦੇਣ ਤੋਂ ਬਾਅਦ ਲੰਬੀ ਅਤੇ ਮਲੋਟ ਵਿਚ ਹੋਈਆਂ ਹਿੰਸਕ ਘਟਨਾਵਾਂ ਦਾ ਮੁੱਖ ਦੋਸ਼ੀ ਵੀ ਮੰਨਿਆ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਇਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਤੀ ਨੇ ਪਤਨੀ ਦੇ ਮੂੰਹ 'ਚ ਪਾਇਆ ਤੇਜ਼ਾਬ, ਜਿਊਂਦਾ ਸਾੜਨ ਦੀ ਕੀਤੀ ਕੋਸ਼ਿਸ਼
NEXT STORY