ਮੋਹਾਲੀ (ਰਾਣਾ)-25 ਅਗਸਤ ਨੂੰ ਪੰਚਕੁਲਾ ਸੀ. ਬੀ. ਆਈ. ਕੋਰਟ ਵਿਚ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਖਿਲਾਫ ਚੱਲ ਰਹੇ ਕੇਸ ਦਾ ਫੈਸਲਾ ਆਉਣ ਦੀ ਉਮੀਦ ਹੈ । ਅਜਿਹੇ ਵਿਚ ਆਈ. ਬੀ. ਵਲੋਂ ਮਿਲੇ ਅਲਰਟ ਤੋਂ ਬਾਅਦ ਪੰਜਾਬ ਪੁਲਸ ਨੇ ਪੂਰੇ ਜ਼ਿਲੇ ਦੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ । ਜ਼ਿਲੇ ਦੀ ਸੁਰੱਖਿਆ ਵਿਚ 2000 ਪੁਲਸ ਕਰਮਚਾਰੀ ਸਾਜੋ-ਸਾਮਾਨ ਨਾਲ ਲੈਸ ਕੀਤੇ ਗਏ ਹਨ । ਉਕਤ ਕਰਮਚਾਰੀ 30 ਅਗਸਤ ਤਕ ਡਿਊਟੀ 'ਤੇ ਰਹਿਣਗੇ । ਐੱਸ. ਐੱਸ. ਪੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਜ਼ਿਲੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਹੀ ਇਹ ਫੈਸਲਾ ਲਿਆ ਗਿਆ ਹੈ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।
ਜਾਣਕਾਰੀ ਮੁਤਾਬਿਕ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਹੈ ਗਿਆ । ਇਸ ਤੋਂ ਪਹਿਲਾਂ ਸਾਰੇ ਮੁਲਾਜ਼ਮਾਂ ਨੂੰ ਇਕੱਠੇ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਨੂੰ ਡਿਊਟੀ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ । ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਪੇਸ਼ ਆਉਣਾ ਹੈ ਤੇ ਕਿਸੇ ਨੂੰ ਵੀ ਬੇਵਜ੍ਹਾ ਤੰਗ ਨਾ ਕੀਤਾ ਜਾਵੇ, ਨਾਲ ਹੀ ਐਂਬੂਲੈਂਸ ਸਮੇਤ ਹੋਰ ਵਾਹਨਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ।
ਜਾਣਕਾਰੀ ਮੁਤਾਬਿਕ ਉਕਤ ਮੁਲਾਜ਼ਮ ਪੂਰੇ ਜ਼ਿਲੇ ਵਿਚ ਉਨ੍ਹਾਂ ਸੰਵੇਦਨਸ਼ੀਲ ਸਥਾਨਾਂ 'ਤੇ ਤਾਇਨਾਤ ਕੀਤੇ ਗਏ ਹਨ, ਜਿਥੇ ਮਾਹੌਲ ਵਿਗੜਨ ਦਾ ਡਰ ਰਹਿੰਦਾ ਹੈ । ਇਸ ਤੋਂ ਇਲਾਵਾ ਜ਼ਿਲੇ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕੀਤਾ ਗਿਆ, ਨਾਲ ਹੀ ਵਾਹਨਾਂ ਨੂੰ ਵੀ ਚੈੱਕ ਕਰਨ ਦੀ ਨਸੀਹਤ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਗਈ ਹੈ ।
ਐਂਟਰੀ ਪੁਆਇੰਟਾਂ 'ਤੇ ਰਹੇਗੀ 'ਤੀਜੀ ਅੱਖ' ਦੀ ਨਜ਼ਰ
ਇਸਦੇ ਨਾਲ ਹੀ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਕੈਮਰਿਆਂ ਦੀ ਨਜ਼ਰ ਵੀ ਰਹੇਗੀ । ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਪੂਰੀ ਤਰ੍ਹਾਂ ਅਲਰਟ ਰਹਿਣ । ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਚੀਜ਼ ਨੂੰ ਵੇਖਦੇ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਤੇ 0172-2210357-358 'ਤੇ ਕਾਲ ਕੀਤੀ ਜਾ ਸਕਦੀ ਹੈ ।
ਡੇਰਾ ਮੁਖੀ ਦਾ ਫੈਸਲਾ ਆਉੁਣ ਤੋਂ ਪਹਿਲਾਂ ਹਰਿਆਣਾ 'ਚ ਅਲਰਟ, ਧਾਰਾ 144 ਲਾਗੂ
NEXT STORY