ਕੋਟਕਪੂਰਾ (ਨਰਿੰਦਰ ਬੈੜ) - ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਦੀ ਸੀ. ਬੀ. ਆਈ. ਅਦਾਲਤ 'ਚ ਸੁਣਵਾਈ ਦੌਰਾਨ ਡੇਰਾ ਪ੍ਰੇਮੀਆਂ ਨਾਲ ਕੋਟਕਪੂਰਾ ਤੋਂ ਪੰਚਕੁਲਾ ਗਿਆ ਕੋਟਕਪੂਰਾ ਦੇ ਮੁਹੱਲਾ ਪ੍ਰੇਮ ਨਗਰ ਦਾ ਵਸਨੀਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ। ਹੁਣ ਉਸਦਾ ਇਲਾਜ ਪੀ. ਜੀ. ਆਈ ਚੰਡੀਗੜ ਵਿਖੇ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਚਕੁਲਾ ਵਿਖੇ ਵਾਪਰੀ ਘਟਨਾ ਦੌਰਾਨ ਉਕਤ ਨੌਜਵਾਨ ਸੰਦੀਪ ਕੁਮਾਰ ਪੁੱਤਰ ਓਮ ਪ੍ਰਕਾਸ਼ ਦੀ ਕਮਰ 'ਚ ਗੋਲੀ ਲੱਗੀ ਦੱਸੀ ਜਾ ਰਹੀ ਹੈ। ਇਸ ਸਬੰਧ 'ਚ ਸ਼ਹਿਰ ਅੰਦਰ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਲੜਕੇ ਦੇ ਪਿਤਾ ਓਮ ਪ੍ਰਕਾਸ਼ ਅਤੇ ਚਾਚਾ ਪ੍ਰਭ ਦਿਆਲ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਲੜਕਾ ਠੀਕ ਹੈ ਅਤੇ ਉਸਦਾ ਇਲਾਜ ਪੀ. ਜੀ. ਆਈ 'ਚ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।
ਹਿੰਸਾ ਦੌਰਾਨ ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀ ਦੀ ਪੁਲਸ ਹਿਰਾਸਤ 'ਚ ਵਿਗੜੀ ਹਾਲਤ (ਵੀਡੀਓ)
NEXT STORY