ਕਲਾਨੌਰ (ਮਨਮੋਹਨ)- ਬਲਾਕ ਕਲਾਨੌਰ ਦੇ ਸਰਹੱਦੀ ਪਿੰਡ ਸਾਹੂਰ ਕਲਾਂ ਵਿਖੇ ਬੀਤੀ ਸਵੇਰੇ ਇਸੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਸ੍ਰੀ ਗੁਟਕਾ ਸਾਹਿਬ ਅਤੇ ਗੁਰੂ ਸਾਹਿਬ ਜੀ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਵੱਲੋਂ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਸੂਚਨਾ ਮਿਲਣ ’ਤੇ ਪੁਲਸ ਦੇ ਉੱਚ ਅਧਿਕਾਰੀ ਐੱਸ. ਪੀ. ਆਪ੍ਰੇਸ਼ਨ ਜਗਜੀਤ ਸਿੰਘ, ਐੱਸ. ਐੱਚ. ਓ. ਮਨਜੀਤ ਸਿੰਘ ਆਦਿ ਮੌਕੇ ’ਤੇ ਪਹੁੰਚ ਗਏ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮੁਕੱਦਮਾ ਦਰਜ ਕਰਵਾਉਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਸਾਹੂਰ ਕਲਾਂ ਨੇ ਦੱਸਿਆ ਕਿ ਪਿੰਡ ਦੇ ਹੀ ਇਕ ਵਿਅਕਤੀ ਸੁੱਚਾ ਸਿੰਘ ਪੁੱਤਰ ਗੁਲਜਾਰ ਸਿੰਘ ਵਲੋਂ ਨਜ਼ਦੀਕ ਛੱਪੜ ’ਚ ਸ੍ਰੀ ਗੁਟਕਾ ਸਾਹਿਬ ਅਤੇ ਗੁਰੂ ਸਾਹਿਬ ਜੀ ਦੀਆਂ ਤਸਵੀਰਾਂ ਸੁੱਟੀਆਂ ਸਨ, ਜੋ ਛੱਪੜ ’ਚ ਬੂਟੀ ਹੋਣ ਕਾਰਨ ਡਿੱਗਣ ਤੋਂ ਬਚ ਗਈਆਂ। ਇਸ ਬੇਅਦਬੀ ਦੀ ਘਟਨਾ ਦੀ ਸੂਚਨਾ ਪੁਲਸ ਚੌਕੀ ਦੋਸਤਪੁਰ ਨੂੰ ਦਿੱਤੀ ਗਈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਚਾਵਾਂ ਨਾਲ ਅਮਰੀਕਾ ਤੋਰਿਆ ਸੀ ਗੱਭਰੂ ਪੁੱਤ, ਪਹੁੰਚਦਿਆਂ ਹੀ ਵਾਪਰ ਗਿਆ ਭਾਣਾ, ਘਰ 'ਚ ਵਿਛੇ ਸੱਥਰ
ਦੂਜੇ ਪਾਸੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਬੇਅਦਬੀ ਦੀ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਸਹੂਰ ਕਲਾਂ ਜਿੱਥੇ ਇਹ ਘਟਨਾ ਵਾਪਰੀ ਸੀ, ਦੇ ਲੋਕਾਂ ਵੱਲੋਂ ਕਥਿਤ ਵਿਅਕਤੀ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੱਦ 3 ਫੁੱਟ, ਟੀਚਾ IAS ਅਫ਼ਸਰ ਬਣਨਾ, ਦਿਹਾੜੀ ਕਰਕੇ ਢਿੱਡ ਭਰਨ ਵਾਲੇ ਸ਼ਿਓਪਤ ਦਾਦਾ ਦੇ ਹੌਂਸਲੇ ਬੁਲੰਦ
ਕੀ ਕਹਿਣਾ ਹੈ ਐੱਸ. ਪੀ ਆਪ੍ਰੇਸ਼ਨ ਜਗਜੀਤ ਸਿੰਘ ਦਾ?
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਪੀ. ਆਪ੍ਰੇਸ਼ਨ ਜਗਜੀਤ ਸਿੰਘ ਨੇ ਦੱਸਿਆ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਟਕਾ ਸਾਹਿਬ ਅਤੇ ਗੁਰੂ ਸਾਹਿਬ ਦੀਆਂ ਤਸਵੀਰਾਂ ਜਿਨ੍ਹਾਂ ਦੀ ਬੇਅਦਬੀ ਕੀਤੀ ਗਈ ਸੀ, ਨੂੰ ਸਨਮਾਨ ਸਹਿਤ ਪਿੰਡ ਦੇ ਹੀ ਗੁਰਦੁਆਰਾ ਸਾਹਿਬ ’ਚ ਰਖਵਾ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
BSF ਨੂੰ ਮਿਲੀ ਵੱਡੀ ਸਫ਼ਲਤਾ, 40 ਕਰੋੜ ਦੀ ਹੈਰੋਇਨ ਕੀਤੀ ਬਰਾਮਦ
NEXT STORY