ਅੰਮ੍ਰਿਤਸਰ- ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ, ਧਾਰਮਿਕ ਪੋਥੀਆਂ ਦੀ ਤੇ ਧਾਰਮਿਕ ਤਸਵੀਰਾਂ ਦੀਆਂ ਬੇਅਦਬੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਚ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡਰਿੱਲ, ਰਹੇਗਾ ਬਲੈਕਆਊਟ
ਇਸ ਦੌਰਾਨ ਮੌਕੇ 'ਤੇ ਨਿਹੰਗ ਜਥੇਬੰਦੀਆਂ ਪਹੁੰਚੀਆਂ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇੱਥੇ ਸੀਸੀਟੀਵੀ ਨਾ ਹੋਣ ਕਰਕੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਨ੍ਹਾਂ ਧਾਰਮਿਕ ਪੁਸਤਕਾਂ ਨੂੰ ਅਗਨ ਭੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਧਾਰਮਿਕ ਤਸਵੀਰਾਂ ਤੇ ਪੁਸਤਕਾਂ ਨੂੰ ਅਗਨ ਭੇਂਟ ਕਰਕੇ ਮਾਹੌਲ ਨੂੰ ਭੜਕਾਇਆ ਜਾ ਰਿਹਾ । ਇਸ ਦੇ ਨਾਲ ਹੀ ਨਿਹੰਗ ਸਿੰਘ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਉੱਥੇ ਹੀ ਮੌਕੇ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਕਿਹਾ ਗਿਆ ਕਿ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਪੁਲਸ ਦਾ ਕਹਿਣਾ ਹੈ ਨਜ਼ਦੀਕੀ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਆ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਬੰਟੀ-ਸ਼ੰਟੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਇਸ ਕਾਰਨ ਹੋਈ ਕਾਰਵਾਈ
NEXT STORY