ਚੋਗਾਵਾਂ (ਹਰਜੀਤ)- ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਦੇਂ ਪਿੰਡ ਸ਼ਹੂਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਸ਼ਹੂਰਾ ਵਿਖੇ ਮੇਜਰ ਸਿੰਘ ਦੇ ਪਰਿਵਾਰ ਵੱਲੋਂ ਅਖੰਡ ਪਾਠ ਰਖਵਾਇਆ ਹੋਇਆ ਸੀ ਜਿਸ ਦੌਰਾਨ ਅੱਜ ਸਵੇਰੇ 3 ਵਜੇ ਦੇ ਕਰੀਬ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪਾਠ ਕਰ ਰਹੇ ਗ੍ਰੰਥੀ ਸਿੰਘ ਤੇ ਗੁਰੂ ਗ੍ਰੰਥ ਸਾਹਿਬ ਵੱਲ ਜੁਤੀਆਂ ਸੁਟ ਕੇ ਬੇਅਦਬੀ ਕੀਤੀ ਗਈ।
ਇਹ ਵੀ ਪੜ੍ਹੋ- ਜੱਗੂ ਭਗਵਾਨਪੁਰੀਆ ਦਾ ਵਧਿਆ 5 ਦਿਨ ਦਾ ਪੁਲਸ ਰਿਮਾਂਡ, ਜਤਾਇਆ ਜਾਨ ਨੂੰ ਖ਼ਤਰਾ
ਇਸ ਦੌਰਾਨ ਉਕਤ ਮੇਜਰ ਸਿੰਘ ਦੇ ਪਰਿਵਾਰ ਵਾਲਿਆਂ ਵੱਲੋਂ ਇਸ ਘਟਨਾ ਨੂੰ ਲਕਾਉਣ ਦੇ ਮਨਸ਼ੇ ਨਾਲ ਪ੍ਰਵਾਸੀ ਮਜ਼ਦੂਰ ਨੂੰ ਘਰੋਂ ਭਜਾ ਦਿੱਤਾ ਪਰ ਗ੍ਰੰਥੀ ਸਿੰਘ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਵੀ ਗ੍ਰਿਫਤਾਰ ਕਰਕੇ ਅਤੇ ਦੋਸ਼ੀ ਪਰਿਵਾਰ ਮੈਬਰਾਂ ਨੂੰ ਜਿਨ੍ਹਾਂ ਨੇ ਇਸ ਘਟਨਾ ਨੂੰ ਛਪਾਉਣ ਦਾ ਯਤਨ ਕੀਤਾ ਸੀ, ਨੂੰ ਪੁਲਸ ਦੇ ਹਵਾਲੇ ਕਰਵਾਕੇ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ ਦਾ ਫਿਰ ਉਹੀ ਹਾਲ, ਪਰਾਲੀ ਸਾੜਨ ਦੇ ਮਾਮਲੇ 'ਚ ਸਭ ਤੋਂ ਅੱਗੇ, ਹੈਰਾਨ ਕਰੇਗਾ ਅੰਕੜਾ
ਇਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਇਸ ਘਟਨਾ ਲਈ ਜਿੱਥੇ ਪ੍ਰਵਾਸੀ ਮਜ਼ਦੂਰ ਦੋਸ਼ੀ ਹੈ ਉਥੇ ਸ੍ਰੀ ਅਖੰਡ ਪਾਠ ਕਰਵਾਉਣ ਵਾਲਾ ਪਰਿਵਾਰ ਵੀ ਓਨਾਂ ਹੀ ਦੋਸ਼ੀ ਹੈ, ਕਿਉਂਕਿ ਉਨ੍ਹਾਂ ਵੱਲੋਂ ਗੁਰੂ ਸਾਹਿਬ ਜੀ ਦੀ ਪਰਿਹੇਦਾਰੀ ਕਰਨ ਵਿਚ ਕੋਤਾਹੀ ਕੀਤੀ ਗਈ ਹੈ। ਇਸ ਲਈ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਫਿਰ ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦਾ ਸੀ ਇਰਾਦਾ, DGP ਨੇ ਕੀਤਾ ਖੁਲਾਸਾ
ਇਸ ਸੰਬੰਧੀ ਡੀ.ਐੱਸ.ਪੀ ਗੁਰਵਿੰਦਰ ਸਿੰਘ ਅਤੇ ਐੱਸ.ਐੱਚ.ਓ ਸਤਪਾਲ ਸਿੰਘ ਲੋਪੋਕੇ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਜਗਜੀਤ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ ਪੁਤਰਾਨ ਅਤੇ ਸੀਰੀ ਰਾਜੂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੱਗੂ ਭਗਵਾਨਪੁਰੀਆ ਦਾ ਵਧਿਆ 5 ਦਿਨ ਦਾ ਪੁਲਸ ਰਿਮਾਂਡ, ਜਤਾਇਆ ਜਾਨ ਨੂੰ ਖ਼ਤਰਾ
NEXT STORY