ਪਟਿਆਲਾ (ਰਾਜੇਸ਼) - ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਦੀ ਪੰਜਵੀਂ ਕਨਵੋਕੇਸ਼ਨ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਪੀ. ਸਿੰਘ. ਓਬਰਾਏ ਨੂੰ ਫ਼ਿਲਾਸਫ਼ੀ ਦੀ ਆਨਰੇਰੀ ਪੀ. ਐੱਚ. ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ। ਡਾ. ਓਬਰਾਏ ਨੂੰ ਡਾਕਟਰੇਟ ਦੀ ਡਿਗਰੀ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਤੇ ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਵੱਲੋਂ ਪ੍ਰਦਾਨ ਕੀਤੀ ਗਈ। ਦੇਸ਼ ਭਗਤ ਯੂਨੀਵਰਸਿਟੀ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿਖੇ ਕਨਵੋਕੇਸ਼ਨ 2018 ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਦੇਸ਼ ਭਗਤ ਯੂਨੀਵਰਸਿਟੀ ਅਤੇ ਦੇਸ਼ ਭਗਤ ਯੂਨਾਈਟਿਡ ਦੇ 750 ਦੇ ਕਰੀਬ ਪਾਸ ਆਊਟ ਵਿਦਿਆਰਥੀਆਂ ਨੂੰ ਪੀ. ਐੱਚ. ਡੀ., ਐੱਮ.ਫਿਲ ਅਤੇ ਗਰੈਜੂਏਸ਼ਨ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਪ੍ਰੇਮ ਭੰਡਾਰੀ (ਯੂ. ਐੱਸ. ਏ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਓਬਰਾਏ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਚ ਪੂਰੀ ਸਮਰੱਥਾ ਹੈ ਕਿ ਉਹ ਆਪਣੇ ਦੇਸ਼ ਨੂੰ ਸ਼ਿਖਰਾਂ 'ਤੇ ਲੈ ਕੇ ਜਾਣ ਅਤੇ ਇਸ ਦੀ ਪ੍ਰਗਤੀ ਦੀ ਰਫਤਾਰ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸਾਡਾ ਦੇਸ਼ ਨੌਜਵਾਨ ਸ਼ਕਤੀ ਨਾਲ ਭਰਪੂਰ ਹੈ, ਨੌਜਵਾਨ ਆਪਣੀ ਸ਼ਕਤੀ ਨੂੰ ਪਛਾਨਣ ਅਤੇ ਦੇਸ਼ ਦਾ ਨਾਂ ਦੁਨੀਆ ਵਿਚ ਰੌਸ਼ਨ ਕਰਨ। ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਗੈਸਟ ਆਫ਼ ਆਨਰ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਮੁਕਲ ਗੋਇਲ (ਆਈ. ਪੀ. ਐੈੱਸ.), ਆਈ. ਜੀ, ਬੀ. ਐੱਸ. ਐੱਫ਼., ਰਮੇਸ਼ ਗੁਜਰਾਲ, ਵਿਸ਼ਾਲ ਭਾਰਦਵਾਜ ਅਤੇ ਡਾ. ਜਗਨਨਾਥ ਪਟਨਾਇਕ ਨੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ। ਇਸ ਸਮੇਂ ਟਰੱਸਟ ਦੇ ਡਾਇਰੈਕਟਰ ਡਾ. ਮਦਨ ਲਾਲ ਹਾਸੀਜਾ ਵੀ ਮੌਜੂਦ ਸਨ।
ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਡਾ. ਓਬਰਾਏ ਤੋਂ ਇਲਾਵਾ ਪ੍ਰੇਮ ਭੰਡਾਰੀ ਅਤੇ ਅਚਾਰੀਆ ਸ਼੍ਰੀ ਸ਼ੈਲੇਸ਼ ਤਿਵਾੜੀ ਨੂੰ ਆਨਰੇਰੀ ਪੀ. ਐੱਚ. ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ। ਉਕਤ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਲਈ ਯੂਨੀਵਰਸਿਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਤੋਂ ਉਹ ਵੀ ਸਾਬਕਾ ਵਿਦਿਆਰਥੀਆਂ ਵਜੋਂ ਯੂਨੀਵਰਸਿਟੀ ਨਾਲ ਸਦੀਵੀਂ ਤੌਰ 'ਤੇ ਜੁੜ ਗਏ ਹਨ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਨੂੰ ਦੇਸ਼ਾਂ-ਵਿਦੇਸ਼ਾਂ ਵਿਚ ਕਈ ਥਾਵਾਂ 'ਤੇ ਡਾਕਟਰੇਟ ਦੀਆਂ ਡਿਗਰੀਆਂ ਸਮੇਤ ਕਈ ਵੱਕਾਰੀ ਸਨਮਾਨਾਂ ਨਾਲ ਸਨਮਾਨਿਤ ਹੋ ਚੁਕੇ ਹਨ।
ਸਕੂਲ ਵੈਨ ਹੇਠ ਆਉਣ ਨਾਲ ਔਰਤ ਦੀ ਮੌਤ
NEXT STORY