ਤਰਨਤਾਰਨ (ਰਮਨ) : ਥਾਣਾ ਵਲਟੋਹਾ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਦੇਸੀ ਪਿਸਤੌਲ, 15 ਰੌਂਦ, ਸਕਾਰਪੀਓ ਗੱਡੀ ਅਤੇ ਇਕ 32 ਬੋਰ ਰਿਵਾਲਵਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਫਰਾਰ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਾਗਰ ਬਨਾਲ ਅੰਡਰ ਟ੍ਰੇਨਿੰਗ ਥਾਣਾ ਮੁਖੀ ਵਲਟੋਹਾ ਨੇ ਦੱਸਿਆ ਕਿ ਐੱਸ. ਐੱਸ. ਪੀ ਗੁਰਮੀਤ ਸਿੰਘ ਚੌਹਾਨ ਵੱਲੋਂ ਮਾੜੇ ਅਨਸਰਾਂ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਏ. ਐੱਸ. ਆਈ ਗੁਰਪਾਲ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਦੋਂ ਸਰਕਾਰੀ ਸਕੂਲ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 1 ਦੇਸੀ ਪਿਸਤੌਲ, 15 ਰੌਂਦ, ਸਕਾਰਪੀਓ ਗੱਡੀ ਅਤੇ ਇਕ 32 ਬੋਰ ਰਿਵਾਲਵਰ ਬਰਾਮਦ ਕੀਤਾ ਗਿਆ। ਜਿਸ ਦੌਰਾਨ ਜੱਜਬੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਕਾਲੇਕੇ ਅਤੇ ਕੁਲਬੀਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਮਨਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਦਕਿ ਇਨ੍ਹਾਂ ਦੀ ਸਾਥੀ ਗੁਰਸੰਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਹਿਮੂਦਪੁਰਾ ਦੀ ਗ੍ਰਿਫ਼ਤਾਰੀ ਸਬੰਧੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ’ਚ ਸ਼ਮੂਲੀਅਤ ਕਰਨ ਦਾ ਸੱਦਾ
NEXT STORY