ਗੁਰਦਾਸਪੁਰ (ਹਰਮਨ)- ਪਿਛਲੇ ਕੁਝ ਦਿਨਾਂ ਤੋਂ ਗੁਰਦਾਸਪੁਰ ਜ਼ਿਲ੍ਹੇ ਸਮੇਤ ਸਮੂਹ ਇਲਾਕੇ ਵਿਚ ਪੈ ਰਹੀ ਕੜਾਕੇਦਾਰ ਠੰਡ ਕਾਰਨ ਸੀਤ ਲਹਿਰ ਦਾ ਪ੍ਰਭਾਵ ਲਗਾਤਾਰ ਬਣਿਆ ਹੋਇਆ ਹੈ। ਹੱਡ ਚੀਰ ਦੇਣ ਵਾਲੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਤਬਦੀਲ ਕਰ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕਰ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਅੱਜ ਬੱਚਿਆਂ ਦੀ ਹਾਜ਼ਰੀ ਆਮ ਤੋਂ ਕਾਫ਼ੀ ਘੱਟ ਰਹੀ।
ਇਹ ਵੀ ਪੜ੍ਹੋ- ਜਵਾਕ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
ਜ਼ਿਆਦਾਤਰ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ 10 ਫੀਸਦੀ ਤੋਂ ਵੀ ਘੱਟ ਦਰਜ ਕੀਤੀ ਗਈ, ਜਦਕਿ ਸਕੂਲ ਖੁੱਲ੍ਹਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਵੀ ਬੱਚਿਆਂ ਦੀ ਹਾਜ਼ਰੀ ਨਾ-ਮਾਤਰ ਹੀ ਰਹੀ ਹੈ। ਅਧਿਆਪਕਾਂ ਮੁਤਾਬਕ ਮੌਸਮ ਦੀ ਮਾਰ ਦੇ ਕਾਰਨ ਬਹੁਤੇ ਮਾਪੇ ਅਜੇ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪ੍ਰਹੇਜ਼ ਕਰ ਰਹੇ ਹਨ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੱਸਣਯੋਗ ਹੈ ਕਿ ਗੁਰਦਾਸਪੁਰ ਇਲਾਕੇ ’ਚ ਦਿਨ ਦਾ ਤਾਪਮਾਨ 12 ਤੋਂ 13 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ, ਜਦਕਿ ਰਾਤ ਦਾ ਤਾਪਮਾਨ 3 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ। ਇਸ ਦੇ ਨਾਲ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਖਾਸ ਤੌਰ ’ਤੇ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਹਵਾ ਦੇ ਗੁਣਵੱਤਾ ਸੂਚਕ ਅੰਕ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੂਰਜ ਦੇ ਦਰਸ਼ਨ ਨਾ ਹੋਣ ਅਤੇ ਅੱਤ ਦੀ ਠੰਡ ਕਾਰਨ ਲੋਕ ਸਿਰਫ਼ ਬਹੁਤ ਜ਼ਰੂਰੀ ਕੰਮਾਂ ਲਈ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ, ਜਿਸ ਨਾਲ ਰੋਜ਼ਾਨਾ ਜੀਵਨ ਅਤੇ ਕੰਮਕਾਜ ’ਤੇ ਵੱਡਾ ਅਸਰ ਪਿਆ ਹੈ। ਕਈ ਸਕੂਲਾਂ ਦਾ ਦੌਰਾ ਕਰਨ ਮੌਕੇ ਅਧਿਆਪਕਾਂ ਨੇ ਦੱਸਿਆ ਕਿ ਜਦੋਂ ਤੱਕ ਮੌਸਮ ਸਾਫ਼ ਨਹੀਂ ਹੁੰਦਾ, ਉਸ ਸਮੇਂ ਤੱਕ ਹਾਲਾਤ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ ਅਤੇ ਸਰਦੀ ਦੇ ਇਸ ਦੌਰ ਵਿਚ ਬੱਚਿਆਂ ਦੀ ਹਾਜ਼ਰੀ ਵਿੱਚ ਵਾਧਾ ਹੋਣਾ ਮੁਸ਼ਕਿਲ ਦਿਸਦਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਗਵਾੜਾ 'ਚ ਅੱਧੀ ਰਾਤ ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ
NEXT STORY