ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਮੁਕੰਦਪੁਰ ਦੀ ਪੁਲਸ ਨੇ 14,250 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਚੌਕ ਰਟੈਂਡਾ 'ਚ ਬਖਲੌਰ ਵੱਲੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਪੜਤਾਲ ਕੀਤੀ ਤਾਂ ਉਸ ਕੋਲੋਂ 14,250 ਐੱਮ.ਐੱਲ. (19 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਹੋਈ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਬਲਵੀਰ ਉਰਫ ਬਿੱਟੂ ਪੁੱਤਰ ਹੰਸਰਾਜ ਵਾਸੀ ਮੱਲਾਬੇਦੀਆਂ ਵਜੋਂ ਹੋਈ, ਜਿਸ ਖਿਲਾਫ਼ ਥਾਣਾ ਮੁਕੰਦਪੁਰ 'ਚ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਵੇਚਣ ਵਾਲੇ ਵਿਅਕਤੀ ਨੂੰ 10 ਸਾਲ ਦੀ ਸਖ਼ਤ ਸਜ਼ਾ ਤੇ ਜੁਰਮਾਨਾ
NEXT STORY