ਅੰਮ੍ਰਿਤਸਰ, (ਅਰੁਣ)- ਥਾਣਾ ਜੰਡਿਆਲਾ ਦੀ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਚੋਰੀਸ਼ੁਦਾ 7 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੀ ਹੈ, ਜਦਕਿ ਗਿਰੋਹ ਦੇ ਇਕ ਹੋਰ ਮੈਂਬਰ ਨੂੰ ਪੁਲਸ ਦੀ ਗ੍ਰਿਫਤ ਤੋਂ ਦੂਰ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਰਜੰਟ ਸਿੰਘ ਪੁੱਤਰ ਹਰਿੰਦਰ ਸਿੰਘ, ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਅਰਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ, ਰਮਦਾਸਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਮਨਿੰਦਰ ਸਿੰਘ ਪੁੱਤਰ ਬੂਟਾ ਸਿੰਘ, ਗੋਪੀ ਉਡਣਾ ਪੁੱਤਰ ਜਸਵੰਤ ਸਿੰਘ (ਸਾਰੇ ਵਾਸੀ ਤਾਰਾਗੜ੍ਹ ਤਲਾਵਾਂ) ਦੇ ਕਬਜ਼ੇ 'ਚੋਂ ਚੋਰੀ ਕੀਤੇ 2 ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕਰਦਿਆਂ ਮੌਕੇ 'ਤੇ ਦੌੜੇ ਉਨ੍ਹਾਂ ਦੇ ਇਕ ਹੋਰ ਸਾਥੀ ਗੁਰਦੇਵ ਸਿੰਘ ਗੁਰਦਾ ਪੁੱਤਰ ਬਿੱਟੂ ਵਾਸੀ ਭਲੋਜਲਾ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਛਾਪੇਮਾਰੀ ਕਰ ਰਹੀ ਹੈ। ਥਾਣਾ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ 7 ਮੈਂਬਰੀ ਉਕਤ ਵਾਹਨ ਚੋਰ ਗਿਰੋਹ ਫਰਜ਼ੀ ਦਸਤਾਵੇਜ਼ਾਂ ਰਾਹੀਂ ਚੋਰੀ ਕੀਤੇ ਵਾਹਨ ਵੇਚਣ ਦਾ ਧੰਦਾ ਕਰਦਾ ਹੈ। ਪੁਲਸ ਵੱਲੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦਾ ਹਵਾਲਾ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਨਵੀਂ ਉਦਯੋਗਿਕ ਨੀਤੀ 'ਚ ਮੁੱਖ ਮੰਤਰੀ ਅਮਰਿੰਦਰ ਵਲੋਂ ਮੌਜੂਦਾ ਉਦਯੋਗਾਂ ਨੂੰ ਮੁੜ ਜਿਉਂਦੇ ਕਰਨ ਦੇ ਨਿਰਦੇਸ਼
NEXT STORY