ਬੁਢਲਾਡਾ (ਮਨਜੀਤ)— ਮਾਨਸਾ ਦੇ ਸੀਨੀਅਰੀ ਪੁਲਸ ਕਤਪਾਨ ਪਰਮਵੀਰ ਸਿੰਘ ਪਰਮਾਰ ਦੀਆਂ ਹਦਾਇਤਾਂ ਅਤੇ ਐੱਸ.ਪੀ.ਡੀ. ਜ਼ਿਲਾ ਅਧਿਕਾਰੀ ਨਰਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਪੁਲਸ ਫੋਰਸ, ਕਿਊ.ਆਰ.ਟੀ., ਲੇਡੀ ਪੁਲਸ ਅਤੇ ਡੀ.ਐੱਸ.ਪੀ. ਬੁਢਲਾਡਾ ਮਨਵੀਰ ਸਿੰਘ, ਐੱਸ.ਐੱਚ.ਓ. ਬਲਵਿੰਦਰ ਸਿੰਘ ਰੋਮਾਨਾ ਵੱਲੋਂ ਸਥਾਨਕ ਸ਼ਹਿਰ ਦੇ ਭੀਖੀ ਰੋਡ, ਗੋਲ ਚੱਕਰ, ਰਾਮ ਲੀਲਾ ਗਰਾਉਂਡ, ਬੱਸ ਸਟੈਂਡ, ਰੇਲਵੇ ਸਟੇਸ਼ਨ ਵਿੱਚ ਫਲੈਗ ਮਾਰਚ ਕੀਤਾ ਗਿਆ।
ਇਸ ਮੌਕੇ ਅੱਧੀ ਦਰਜਨ ਦੇ ਕਰੀਬ ਨਾਕਿਆਂ ਦੀ ਚੈਕਿੰਗ ਕੀਤੀ ਗਈ, ਇਸ ਤੋਂ ਇਲਾਵਾ ਅਚਨਚੇਤ ਵਾਹਨਾਂ ਰੋਕ ਉਨ੍ਹਾਂ ਦੀ ਵੀ ਜਾਂਚ ਕੀਤੀ ਗਈ। ਇਸ ਮੌਕੇ ਐੱਸ.ਪੀ.ਡੀ. ਸ: ਨਰਿੰਦਰ ਸਿੰਘ ਵੜਿੰਗ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲਾ ਪੁਲਸ ਕਪਤਾਨ ਦੀਆਂ ਹਦਾਇਤਾਂ 'ਤੇ ਫਲੈਗ ਮਾਰਚ ਅਤੇ ਚੈਕਿੰਗਾਂ ਜਾਰੀ ਰਹਿਣਗੀਆਂ, ਉਨ੍ਹਾਂ ਜ਼ਿਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸਮੇਂ ਤਿਆਰ ਬਰ ਤਿਆਰ ਹੈ। ਜ਼ਿਲੇ ਦੇ ਲੋਕ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਸ ਨੂੰ ਸਹਿਯੋਗ ਕਰਨ ਤਾਂ ਕਿ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲਾ ਪੁਲਸ ਜ਼ਿਲਾ ਵਾਸੀਆਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ ਰਹੇਗੀ।
ਸ਼ੱਕੀ ਮੋਟਰਸਾਈਕਲ ਸਵਾਰ ਕਾਬੂ
NEXT STORY