ਲੋਪੋਕੇ, (ਸਤਨਾਮ)- ਪੁਲਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਲਗਾਏ ਨਾਕੇ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਦੇ ਗ੍ਰਿਫਤਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਇਸ ਸਬੰਧੀ ਥਾਣਾ ਲੋਪੋਕੇ ਐੱਸ. ਐੱਚ. ਓ. ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਸ ਥਾਣਾ ਲੋਪੋਕੇ ਦੀ ਪਾਰਟੀ ਵੱਲੋਂ ਪਿੰਡ ਸਾਰੰਗੜਾ ਵਿਖੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੇ ਭੱਜਣ ਦੀ ਕੋਸ਼ਿਸ ਕੀਤੀ ਪਰ ਪੁਲਸ ਪਾਰਟੀ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 585 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ ਸਤਨਾਮ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਮਾਨਾਂਵਾਲਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ।
ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ
NEXT STORY