ਅੰਮ੍ਰਿਤਸਰ (ਛੀਨਾ) : ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਸਾਹਮਣੇ ਪੰਜਾਬ ਖਾਸਕਰ ਅੰਮ੍ਰਿਤਸਰ ਦੇ ਵਿਸ਼ੇਸ਼ ਮੁੱਦਿਆਂ ਨੂੰ ਚੁੱਕਿਆ ਅਤੇ ‘ਵਿਕਸਤ ਭਾਰਤ-ਜੀ ਰਾਮ ਜੀ’ ਕਾਨੂੰਨ ਬਣਾਉਣ ’ਤੇ ਕੇਂਦਰ ਸਰਕਾਰ ਦੇ ਫੈਂਸਲੇ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ‘ਵਿਕਸਤ ਭਾਰਤ-ਜੀ ਰਾਮ ਜੀ’ ਕਾਨੂੰਨ ਕਿਸਾਨਾਂ ਤੇ ਮਜਦੂਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਜਿਸ ਸਬੰਧੀ ਵਿਰੋਧੀ ਧਿਰ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਮਜਦੂਰਾਂ ਨੂੰ ਨਿਰਧਾਰਿਤ ਸਮੇਂ ’ਚ ਰੋਜ਼ਗਾਰ ਤੇ ਉਨ੍ਹਾਂ ਦੀ ਮਿਹਨਤ ਮਿਲੇਗੀ ਜਿਸ ਨਾਲ ਉਨ੍ਹਾਂ ਦਾ ਜੀਵਨ ਖੁਸ਼ਹਾਲ ਹੋਵੇਗਾ।
ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਤਿਹਾਸਕ ਫੈਂਸਲੇ ਲੈ ਰਹੀ ਹੈ ਜਿਹੜੇ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਰਹੇ। ਇਸ ਮੌਕੇ ਭਾਜਪਾ ਦੇ ਸੀਨੀਅਰ ਲੀਡਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਦੌਰਾਨ ਅੰਮ੍ਰਿਤਸਰ ਦੀਆਂ ਕੁਝ ਮੰਗਾਂ ਤੇ ਮਸਲਿਆਂ ਬਾਰੇ ਵੀ ਗੱਲਬਾਤ ਕੀਤੀ ਜਿੰਨਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਪੰਜਾਬੀਆਂ ਦੀ ਬੇਹਤਰੀ ਲਈ ਹਰੇਕ ਮਸਲੇ ਨੂੰ ਪੂਰੀ ਸੰਜੀਦੀਗੀ ਨਾਲ ਹੱਲ ਕੀਤਾ ਜਾਵੇਗਾ।
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਇਟਲੀ 'ਚ ਸੜਕ ਹਾਦਸੇ ਦੌਰਾਨ ਮੱਲਪੁਰ ਦੇ ਓਂਕਾਰ ਦੀ ਮੌਤ
NEXT STORY