ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ 'ਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ 'ਤੇ 8.97 ਕਰੋੜ ਰੁਪਏ ਖ਼ਰਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਐੱਮ. ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐੱਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ. ਸੀ. ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ, ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖ਼ਰਚਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐੱਮ. ਸੀ. ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ ਅਤੇ ਹੋਰ ਕੰਮਾਂ ਲਈ ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜੋ ਇਲਾਕੇ ਦੀ ਸਾਫ਼-ਸਫ਼ਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖ਼ਰਚੇ ਜਾਣਗੇ। ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ।
ਸਿੱਖਿਆ ਵਿਭਾਗ ਵੱਲੋਂ ਵੱਡਾ ਫੇਰਬਦਲ, 78 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
NEXT STORY