ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਅੱਜ ਇੱਕ ਵਾਰ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਵੱਖ-ਵੱਖ ਚਾਰ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਣ ਕਰਕੇ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਅੰਦਰ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਹੈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਪਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਣ ਕਰਨ ਮਗਰੋਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਦੀਪ ਕੁਮਾਰ ਬਲਾਕ ਪ੍ਰਧਾਨ,ਕੁਲਦੀਪ ਭੱਟਵਾ ਬਲਾਕ ਪ੍ਰਧਾਨ,ਡੀਈਓ ਐਲੀਮੈਂਟਰੀ ਕਮਲਦੀਪ ਕੌਰ, ਡਿਪਟੀ ਡੀਈਓ ਸੈਕੰਡਰੀ ਅਮਨਦੀਪ ਕੁਮਾਰ, ਹੈਡ ਟੀਚਰ ਰਾਕੇਸ਼ ਕੁਮਾਰ, ਪ੍ਰਿੰਸੀਪਲ ਪਰਮਿੰਦਰ ਕੌਰ, ਸੀਐਚਟੀ ਰਜਨੀ ਬਾਲਾ, ਹੈਡ ਮਿਸਟ੍ਰੇਸ ਮਨੀਸ਼ਾ, ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਸੀਐਚਟੀ ਅੰਜੂ ਬਾਲਾ, ਸੀਐਚਟੀ ਸ੍ਰਿਸ਼ਟਾ, ਰਾਜੇਸ਼ ਕੁਮਾਰ ਲੱਕੀ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ : CID ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, ਕੁੜੀ ਦੀ ਦਰਦਨਾਕ ਮੌਤ
ਜਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਠਾਕੁਰਪੁਰ 15.44 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਿਸ ਵਿੱਚ 3.5 ਲੱਖ ਨਾਲ ਚਾਰਦੀਵਾਰੀ,4.43 ਲੱਖ ਨਾਲ ਰਿਪੇਅਰ ਦੇ ਕੰਮ ਅਤੇ 7.51 ਲੱਖ ਨਾਲ ਕਮਰੇ ਦਾ ਨਿਰਮਾਣ ਕਰਵਾਇਆ ਗਿਆ, ਸਰਕਾਰੀ ਹਾਈ ਸਕੂਲ ਕਾਨਵਾਂ ਵਿਖੇ 12. 02 ਲੱਖ ਰੁਪਏ ਨਾਲ ਕਮਰੇ ਦਾ ਖਰਚ ਕੀਤੇ ਗਏ ਜਿਸ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ, 5.42 ਲੱਖ ਨਾਲ ਸਕੂਲ ਦੀ ਰਿਪੇਅਰ ਦੇ ਕੰਮ ਅਤੇ 1.60 ਲੱਖ ਨਾਲ ਖੇਡਾਂ ਦਾ ਟ੍ਰੇਕ ਬਣਾਇਆ ਗਿਆ। ਇਸੇ ਹੀ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਪਰਮਾਨੰਦ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਵਿਖੇ 14.2 ਲੱਖ ਖਰਚ ਕੀਤੇ ਗਏ ਜਿਸ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ 3.20 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ। ਇਸ ਤਰ੍ਹਾਂ ਮੰਗਲਵਾਰ ਨੂੰ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਵੱਲੋਂ 43.66 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਣ ਕੀਤਾ ਗਿਆ।
ਇਹ ਵੀ ਪੜ੍ਹੋ : ਟਰੰਪ ਪ੍ਰਸ਼ਾਸਨ ਨੇ ਸਟੂਡੈਂਟ ਵੀਜ਼ਾ ਇੰਟਰਵਿਊ 'ਤੇ ਲਾਈ ਰੋਕ, ਸੋਸ਼ਲ ਮੀਡੀਆ ਜਾਂਚ ਹੋਵੇਗੀ ਲਾਜ਼ਮੀ
ਇਸ ਮੌਕੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਅੱਜ ਵੀ ਵਿਧਾਨ ਸਭ ਹਲਕਾ ਭੋਆ ਦੇ ਪਿੰਡ ਠਾਕੁਰਪੁਰ, ਕਾਨਵਾਂ ਅਤੇ ਪਰਮਾਨੰਦ ਦੇ ਸਕੂਲਾਂ ਵਿੱਚ ਕਰੀਬ 43.66 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਪ੍ਰੋਜੈਕਟਾਂ ਦਾ ਉਦਘਾਟਣ ਕਰਨ ਮਗਰੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਹੁਣ ਸਰਕਾਰੀ ਸਕੂਲ ਸਿੱਖਿਆ, ਖੇਡਾਂ ਆਦਿ ਖੇਤਰਾਂ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਵੀ ਅੱਗੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਿਵਾਰ ਦੇ 3 ਮੈਂਬਰਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਟ੍ਰੈਵਲ ਏਜੰਟਾਂ ਨੇ ਮਾਰੀ 37.50 ਲੱਖ ਦੀ ਠੱਗੀ
NEXT STORY