ਲੁਧਿਆਣਾ(ਪੂਰਬੀ) - ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾਣ ਦੀ ਸੂਚਨਾ ਮਿਲੀ ਹੈ, ਜਿਸ ਦੇ ਲਈ ਮੁੱਢਲੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਪਹਿਲੇ ਗੇੜ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਨਾਲ ਲੈ ਕੇ ਹਲਕੇ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਤਲਵਾੜ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਦੌਰੇ ਦੌਰਾਨ ਸਮੁੱਚੇ ਸ਼ਹਿਰ ਨੂੰ 3568 ਕਰੋੜ ਰੁਪਏ ਦੇ ਫੰਡਾਂ ਨਾਲ ਨਿਵਾਜਿਆ ਸੀ, ਇਨ੍ਹਾਂ ਫੰਡਾਂ 'ਚੋਂ ਕਰੀਬ 800 ਕਰੋੜ ਰੁਪਏ ਇਕੱਲੇ ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਵਿਚ ਖਰਚ ਕੀਤੇ ਜਾਣਗੇ, ਜਿਸ ਨਾਲ ਹਲਕਾ ਲੁਧਿਆਣਾ (ਪੂਰਬੀ) ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿਚ ਦੇਸ਼ ਦੇ ਹਰੇਕ ਧਰਮ, ਜਾਤ ਅਤੇ ਫਿਰਕੇ ਦੇ ਲੋਕ ਰਹਿੰਦੇ ਹਨ, ਜਿਸ ਸਦਕਾ ਪੰਜਾਬ ਸਰਕਾਰ ਨੇ ਇਸ ਬਹੁ-ਸੁਮੇਲ ਹਲਕੇ 'ਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਹਲਕੇ ਵਿਚ ਸਰਕਾਰੀ ਕਾਲਜ (ਲੜਕੀਆਂ) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਗਲਾਡਾ ਵੱਲੋਂ ਚਲਾਏ ਜਾ ਰਹੇ ਸਪੋਰਟਸ ਕੰਪਲੈਕਸ ਦੀ ਕਾਇਆ ਕਲਪ ਕੀਤੀ ਜਾਵੇਗੀ। ਹਲਕੇ ਵਿਚ ਪ੍ਰਦਰਸ਼ਨੀ ਕੇਂਦਰ ਬਣਾਉਣ ਦਾ ਵੀ ਪ੍ਰਸਤਾਵ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਟਰੈਫਿਕ ਸਮੱਸਿਆ ਨੂੰ ਘੱਟ ਕਰਨ ਲਈ ਪ੍ਰਸਤਾਵ ਹੈ। ਇਸ ਤੋਂ ਇਲਾਵਾ ਗਲਾਡਾ ਵੱਲੋਂ ਪੇਡਾ ਨੂੰ ਦਿੱਤੀ ਜ਼ਮੀਨ ਦੇ ਆਲੇ-ਦੁਆਲੇ ਨਜਾਇਜ਼ ਕਬਜ਼ੇ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦੂਰ ਕਰਵਾ ਕੇ ਪੇਡਾ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਦੱਸਿਆ ਕਿ ਹਲਕੇ ਦੇ ਦੌਰੇ ਦੌਰਾਨ ਉਨ੍ਹਾਂ ਨੇ ਸੈਕਟਰ-32, 38, 39-ਏ, ਤਾਜਪੁਰ ਸੜਕ ਅਤੇ ਹੋਰ ਸਥਾਨਾਂ ਦਾ ਦੌਰਾ ਕਰਕੇ ਉਨ੍ਹਾਂ ਖਾਲੀ ਥਾਵਾਂ ਨੂੰ ਦੇਖਿਆ, ਜਿੱਥੇ ਉਪਰੋਕਤ ਸਾਰੇ ਪ੍ਰੋਜੈਕਟਾਂ ਨੂੰ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਉÎੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਉਣਗੇ, ਤਾਂ ਜੋ ਇਨ੍ਹਾਂ ਸਥਾਨਾਂ 'ਤੇ ਢੁੱਕਵੇਂ ਪ੍ਰੋਜੈਕਟ ਸ਼ੁਰੂ ਕਰਵਾਉਣ ਬਾਰੇ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਸ੍ਰ. ਅਮਰਿੰਦਰ ਸਿੰਘ ਮੱਲੀ, ਅਸਟੇਟ ਅਫ਼ਸਰ ਗਲਾਡਾ ਸ੍ਰ. ਨਵਰਾਜ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਾਂਸਦ ਖਾਲਸਾ ਦੇ ਮੋਬਾਈਲ ਨੰਬਰ ਤੋਂ ਸੋਸ਼ਲ ਮੀਡੀਆ 'ਤੇ ਪੋਸਟ ਹੋਈ ਅਸ਼ਲੀਲ ਵੀਡੀਓ
NEXT STORY