ਚੰਡੀਗੜ੍ਹ (ਰਾਜਿੰਦਰ) : ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਕਾਂਗਰਸੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਬਬਲਾ ਦੇ ਖ਼ਿਲਾਫ਼ ਨਗਰ ਨਿਗਮ ਦਫ਼ਤਰ 'ਚ ਅਭੱਦਰ ਵਰਤਾਓ ਦੀਆਂ ਵੀ ਸ਼ਿਕਾਇਤਾਂ ਆਈਆਂ ਹਨ, ਜਿਸ ਦੇ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਓਮੀਕ੍ਰੋਨ' ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ ਦਾ ਵਿਅਕਤੀ ਨਿਕਲਿਆ ਪਾਜ਼ੇਟਿਵ
ਦੱਸਣਯੋਗ ਹੈ ਕਿ ਬੀਤੇ ਦਿਨ ਕੌਂਸਲਰਾਂ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਦਵਿੰਦਰ ਸਿੰਘ ਬਬਲਾ ਅਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਚਾਵਲਾ ਵਿਚਕਾਰ ਤਕਰਾਰ ਹੋ ਗਈ ਸੀ। ਬਬਲਾ ਨੇ ਦੋਸ਼ ਲਾਇਆ ਸੀ ਕਿ ਸੁਭਾਸ਼ ਚਾਵਲਾ ਦੇ ਕਾਰਨ ਚੰਡੀਗੜ੍ਹ 'ਚ ਕਾਂਗਰਸ ਦਾ ਇਹ ਹਾਲ ਹੋਇਆ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
ਚੰਡੀਗੜ੍ਹ 'ਚ ਕਾਂਗਰਸ ਨੂੰ ਖ਼ਤਮ ਕਰਨ ਪਿੱਛੇ ਉਹ ਹੀ ਹਨ। ਮਾਮਲਾ ਇੰਨਾ ਵੱਧ ਗਿਆ ਸੀ ਕਿ ਬਬਲਾ ਨੇ ਸੁਭਾਸ਼ ਚਾਵਾਲ ਨੂੰ ਗਾਲ੍ਹ ਤੱਕ ਕੱਢ ਦਿੱਤੀ। ਇਸ ਤੋਂ ਬਾਅਦ ਹੀ ਬਬਲਾ ਅਤੇ ਚਾਵਲਾ ਦੇ ਹਮਾਇਤੀਆਂ ਨੇ ਮਾਮਲਾ ਸ਼ਾਂਤ ਕਰਵਾਇਆ ਅਤੇ ਦੋਹਾਂ ਨੂੰ ਹਮਾਇਤੀ ਦੂਜੇ ਪਾਸੇ ਲੈ ਕੇ ਚਲੇ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਦੀ ਦੀ ਰੈਲੀ ਮਗਰੋਂ 'ਪੰਜਾਬ' 'ਚ ਵਧੇਗਾ ਭਾਜਪਾ ਦੇ ਮੰਤਰੀਆਂ ਤੇ ਆਗੂਆਂ ਦਾ ਜਮਾਵੜਾ
NEXT STORY