ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖਾਂ ਦੇ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਪੁਰਬ ਮੌਕੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸਵੇਰੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਹਰ ਪਾਸੇ ਆਧਿਆਤਮਿਕ ਮਾਹੌਲ ਬਣਿਆ ਰਿਹਾ।


ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
ਗੁਰਪੁਰਬ ਦੇ ਮੌਕੇ ‘ਤੇ ਦਰਬਾਰ ਸਾਹਿਬ ਦੇ ਅੰਦਰ ਸੁੰਦਰ ਜਲੋਅ ਸਾਹਿਬ ਸਜਾਏ ਗਏ, ਜਿਨ੍ਹਾਂ ਨੇ ਦਰਸ਼ਨ ਲਈ ਆਈ ਸੰਗਤ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਇਆ। ਸੰਗਤਾਂ ਨੇ ਸ਼ਰਧਾ ਨਾਲ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਆਪਣੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਦਾ ਪ੍ਰਾਪਤ ਕੀਤੀਆਂ। ਸੰਗਤਾਂ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਦਿਹਾੜਾ ਹੈ ਅਤੇ ਉਹ ਹਰ ਸਾਲ ਇੱਥੇ ਆ ਕੇ ਨਤਮਸਤਕ ਹੁੰਦੇ ਹਨ।


ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਸ਼ਾਮ ਵੇਲੇ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਮਨਮੋਹਕ ਦ੍ਰਿਸ਼ ਵੀ ਦੇਖਣ ਨੂੰ ਮਿਲੇਗਾ। ਇਸ ਮੌਕੇ ‘ਤੇ ਸਾਰੇ ਪਰਿਸਰ ਨੂੰ ਰੰਗ-ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ, ਜੋ ਦਰਸ਼ਨ ਲਈ ਆਈ ਸੰਗਤ ਨੂੰ ਖੂਬ ਆਕਰਸ਼ਿਤ ਕਰੇਗਾ।


ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ ਕਰੋੜਾਂ ਰੁਪਏ ਦਾ ਘਪਲਾ! ਹੈਰਾਨ ਕਰ ਦੇਵੇਗੀ ਇਹ ਰਿਪੋਰਟ
NEXT STORY